Home Education ਅਧਿਆਪਕ ਬਿਹਤਰ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ :...

ਅਧਿਆਪਕ ਬਿਹਤਰ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ : ਡਿਪਟੀ ਕਮਿਸ਼ਨਰ

47
0

 ਵਿਦਿਆਰਥੀਆਂ ਨੂੰ ਸਮਾਜਿਕ ਲਾਹਣਤਾਂ ਪ੍ਰਤੀ ਜਾਗਰੂਕ ਕਰਕੇ ਅਧਿਆਪਕ ਨਿਭਾਉਣ ਆਪਣੇ ਫਰਜ਼ 

– ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਡਾਇਟ ਵਿਖੇ ਦੋ ਰੋਜ਼ਾ ਟੀਚਰ ਫੈਸਟ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ( ਬੌਬੀ ਸਹਿਜਲ, ਧਰਮਿੰਦਰ) –

ਅੱਜ ਜਦੋਂ ਕਿ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਸਮਾਜਿਕ ਕੁਰੀਤੀਆਂ ਲਗਾਤਾਰ ਫੈਲਦੀਆਂ ਜਾ ਰਹੀਆਂ ਹਨ ਤਾਂ ਉਸ ਸਮੇਂ ਅਧਿਆਪਕਾਂ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਮਾਜਿਕ ਲਾਹਣਤਾਂ ਪ੍ਰਤੀ ਜਾਗਰੂਕ ਕਰਕੇ ਆਪਣਾ ਫਰਜ਼ ਅਦਾ ਕਰਨ ਤਾਂ ਜੋ ਵਿਦਿਆਰਥੀਆਂ ਨੂੰ ਸਹੀ ਸੇਧ ਵਿਖਾ ਕੇ ਜਿੰਮੇਵਾਰ ਨਾਗਰਿਕ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਵੱਲੋਂ ਡਾਇਟ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਟੀਚਰ ਫੈਸਟ ਦਾ ਉਦਘਾਟਨ ਕਰਨ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿੱਚ ਅਧਿਆਪਕਾਂ ਹਵਾਲੇ ਕਰਦੇ ਹਨ ਅਤੇ ਅਧਿਆਪਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਸ ਜਿੰਮੇਵਾਰੀ ਨੂੰ ਸਮਰਪਣ ਦੀ ਭਾਵਨਾਂ ਨਾਲ ਨਿਭਾਉਣ। 

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਅਜੌਕੇ ਸਮੇਂ ਅੰਦਰ ਨੌਜਵਾਨ ਵਰਗ ਨੂੰ ਸਹੀ ਸੇਧ ਦੇ ਕੇ ਸਹੀ ਮਾਰਗ ਤੇ ਚਲਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਅਤੇ ਸਾਨੂੰ ਆਪਣਾ ਇਹ ਫਰਜ਼ ਨਿਭਾਉਣ ਤੋਂ ਪ੍ਰਹੇਜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਡਾਇਟ ਦੇ ਵਿਦਿਆਰਥੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਤੁਸੀਂ ਇੱਕ ਬਿਹਤਰ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਬਿਨਾਂ ਕਿਸੇ ਸਵਾਰਥ ਤੋਂ ਵਿਦਿਆਰਥੀਆਂ ਨੂੰ ਸਮਾਜ ਕਲਿਆਣ ਦੇ ਕੰਮਾਂ ਵਿੱਚ ਲਗਾਈਏ। ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਟੀਚਰ ਫੈਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾਂ ਪੈਦਾ ਕਰਦੇ ਹਨ ਜਿਸ ਨਾਲ ਵਿਦਿਆਰਥੀ ਹੋਰ ਵੀ ਵਧੇਰੇ ਤਰੱਕੀਆਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟੀਚਰ ਫੈਸਟ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੇ ਹਨ। 

ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸੁਸੀਲ ਨਾਥ ਨੇ ਦੱਸਿਆ ਕਿ ਟੀਚਰ ਫੈਸਟ ਵਿੱਚ 85 ਸਕੂਲਾਂ ਦੇ ਅਧਿਆਪਕਾਂ ਅਤੇ 20 ਡਾਇਟ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਆਪਣੇ ਵਿਦਿਆਰਥੀ ਪੜਾਉਣ ਵਿੱਚ ਮਦਦ ਮਿਲਦੀ ਹੈ 

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਮਸ਼ੇਰ ਸਿੰਘ, ਡਾਇਟ ਪ੍ਰਿੰਸੀਪਲ ਡਾ: ਆਨੰਦ ਗੁਪਤਾ, ਮੀਡੀਆ ਕੁਅਰਡੀਨੇਟਰ ਨੌਰੰਗ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਪ੍ਰਿੰਸੀਪਲ ਕੰਵਲਜੀਤ ਕੌਰ, ਪੂਨਮ ਖੁਲੱਰ ਮੁੱਖ ਅਧਿਆਪਕਾ, ਤੇਜਿੰਦਰ ਸਿੰਘ ਅਤੇ ਅਮਨਜੋਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।

LEAVE A REPLY

Please enter your comment!
Please enter your name here