– ਇਹ ਸਪੈਸ਼ਲ ਚੈਕਿੰਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰਹੇਗੀ – ਐਸ.ਡੀ.ਐਮ
ਮਾਲੇਰਕੋਟਲਾ/ਅਮਰਗੜ੍ਹ 19 ਅਕਤੂਬਰ ( ਵਿਕਾਸ ਮਠਾੜੂ, ਮੋਹਿਤ ਜੈਨ) -ਤਿਉਹਾਰਾਂ ਦੇ ਮੱਦੇਨਜਰ ਸ਼ਹਿਰ ਦੀ ਟਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਐਸ ਡੀ ਐਮ ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਵੱਲੋਂ ਸਬ ਡਵੀਜਨ ਮਾਲੇਰਕੋਟਲਾ ਅਤੇ ਅਮਰਗੜ੍ਹ ਦੇ ਏਰੀਆ ਵਿੱਚ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਣ ਕੱਟੇ। ਇਸ ਸਮੇਂ ਟਰੈਫਿਕ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ । ਵਿਸ਼ੇਸ ਚੈਕਿੰਗ ਦੌਰਾਨ ਚਲਾਣ ਮੋਟਰ ਵਹੀਕਲ ਐਕਟ ਅਨੁਸਾਰ ਵਾਹਨਾਂ ਦੀ ਚੈਕਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਨਿਯਮਾਂ ਦੇ ਵਿਰੁੱਧ ਚੱਲਣ ਵਾਲੇ ਕਰੀਬ 07 ਵਾਹਨਾਂ ਦੇ ਚਾਲਾਨ ਕੱਟੇ ਗਏ । ਇਹ ਚੈਕਿੰਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਟ੍ਰਾਂਸਪੋਰਟ ਵਾਹਨਾਂ ਨੂੰ ਚਲਾਉਣ ਦੀ ਆਗਿਆ ਨਹੀਂ ਹੈ ।ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।