ਬਾਘਾਪੁਰਾਣਾ, 20 ਅਕਤੂਬਰ( ਕੁਲਵਿੰਦਰ ਸਿੰਘ) – ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿੱਚ ਹੋ ਰਹੀ ਐਥਲੈਟਿਕ ਮੀਟ ਵਿੱਚ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਵਿਧਾਇਕ ਦੇ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਟਾਫ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿੱਚ ਅਨੁਸਾਸ਼ਨ ਨੂੰ ਪੈਦਾ ਕਰਦੀਆਂ ਹਨ ਅਤੇ ਖੇਡਾਂ ਨਾਲ ਹੀ ਵਿਅਕਤੀ ਆਪਣਾ ਮਾਨਸਿਕ ਵਿਕਾਸ ਕਰ ਸਕਦਾ ਹੈ। ਖੇਡਾਂ ਨੌਜਵਾਨ ਪੀੜ੍ਹੀ ਦਾ ਇੱਕ ਅਨਿੱਖੜਵਾਂ ਅੰਗ ਹਨ ਜਿਸ ਨਾਲ ਸਰੀਰ ਤਾਂ ਤੰਦਰੁਸਤ ਰਹਿੰਦਾ ਹੀ ਇਸ ਨਾਲ ਸਾਡਾ ਨੌਜਵਾਨ ਨਸ਼ੇ ਦੀ ਲੱਤ ਤੋਂ ਬਚਿਆ ਰਹਿੰਦਾ ਹੈ। ਉਨਾਂ ਕਿਹਾ ਕਿ ਜਿਥੇ ਨੌਜ਼ਵਾਨ ਖੇਡਾਂ ਨਾਲ ਆਪਣੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਉਥੇ ਇਹ ਖੇਡਾਂ ਚੰਗੇ ਖਿਡਾਰੀਆਂ ਨੂੰ ਆਪਣਾ ਜੀਵਨ ਬਸ਼ਰ ਕਰਨ ਲਈ ਨੌਕਰੀ ਵੀ ਪ੍ਰਦਾਨ ਕਰਦੀਆਂ ਹਨ। ਉਹਨਾਂ ਨੇ ਖਿਡਾਰਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਪ੍ਰੋਗਰਾਮ ਵਿੱਚ ਜਿੱਥੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਉੱਥੇ ਇਨਾਮ ਨਾ ਜਿੱਤਣ ਵਾਲੇ ਖਿਡਾਰੀਆਂ ਨੂੰ ਦੁਬਾਰਾ ਚੰਗੀ ਤਿਆਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
ਇਸ ਸਮੇਂ ਉਹਨਾਂ ਨਾਲ ਅਮਨ ਰਖਰਾ, ਸੋਨੀ, ਰਿੰਪੀ ਮਿੱਤਲ, ਗੁਰਪ੍ਰੀਤ ਮਨਚੰਦਾ, ਪ੍ਰਿੰਸੀਪਲ, ਸਕੂਲ ਸਟਾਫ ਅਤੇ ਬਹੁ ਗਿਣਤੀ ਖਿਡਾਰੀ ਮਜ਼ੂਦ ਸਨ।
