ਜਗਰਾਉਂ, 4 ਨਵੰਬਰ ( ਵਿਕਾਸ ਮਠਾੜੂ)- ਪਿਛਲੇ ਦਿਨੀ ਸਿਵਲ ਹਸਪਤਾਲ ਜਗਰਾਉਂ ਵਿੱਚ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੀ.ਐੱਚ.ਜੀ ਅਕੈਡਮੀ ਦਾ ਵੀ ਦੌਰਾ ਕੀਤਾ। ਇਸ ਮੌਕੇ ਤੇ ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ , ਪ੍ਰਿੰਸੀਪਲ ਮੈਡਮ ਰਮਨਜੋਤ ਕੌਰ ਗਰੇਵਾਲ, ਅਕੈਡਮੀ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਵੱਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਦੇ ਹੋਏ ਫੁੱਲਾਂ ਦੇ ਬੁੱਕੇ ਭੇਂਟ ਕੀਤੇ ਗਏ। ਉਨ੍ਹਾਂ ਨੇ ਸਕੂਲ ਦੇ ਚੇਅਰਮੈਨ ਸਾਹਿਬ ਨਾਲ ਵਿੱਦਿਆ ਦੇ ਮੁਕਾਮ ਨੂੰ ਹੋਰ ਉੱਚਾ ਲੈ ਕੇ ਜਾਣ ਲਈ ਨੁਕਤੇ ਸਾਂਝੇ ਕੀਤੇ। ਸਕੂਲ ਵਿਖੇ ਉਨ੍ਹਾਂ ਦੀ ਸੁਰੱਖਿਆ ਧਿਆਨ ਰੱਖਦੇ ਹੋਏ ਦੇ ਹਰ ਤਰ੍ਹਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਮ ਅਤੇ ਚੇਅਰਮੈਨ ਸਾਹਿਬ ਨੇ ਉਨ੍ਹਾਂ ਦੇ ਸਕੂਲ ਦਾ ਦੌਰਾ ਕਰਨ ਤੇ ਧੰਨਵਾਦ ਕੀਤਾ।
