ਕੋਟਕਪੂਰਾ, 10 ਨਵੰਬਰ- ( ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਨਾਂ ਐੱਫ.ਆਈ.ਆਰ. ਨੰਬਰ 63 ‘ਚ ਮੁਲਜ਼ਮ ਵਜੋਂ ਸ਼ਾਮਿਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਦੱਸ ਦੇਈਏ ਕਿ ਉਸ ਦੇ ਗੰਨਮੈਨ ਨੂੰ ਵੀ ਗੋਲੀ ਲੱਗੀ ਦੱਸੀ ਜਾ ਰਹੀ ਹੈ।