Home ਪਰਸਾਸ਼ਨ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਵਿਭਾਗ ਇੰਨ-ਬਿੰਨ ਪਾਲਣਾ ਕਰਨ : ਰਾਜਦੀਪ...

ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਵਿਭਾਗ ਇੰਨ-ਬਿੰਨ ਪਾਲਣਾ ਕਰਨ : ਰਾਜਦੀਪ ਕੌਰ

46
0


ਮਾਲੇਰਕੋਟਲਾ 10 ਨਵੰਬਰ : ( ਸਤੀਸ਼ ਕੋਹਲੀ, ਵਿਕਾਸ ਮਠੜੂ)-ਵਧੀਕ ਡਿਪਟੀ ਕਮਿਸ਼ਨਰ ਮਿਸ ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਲੇਰਕੋਟਲਾ ਲਈ ਵਾਤਾਵਰਣ ਪਲਾਨ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ।ਵਧੀਕ ਡਿਪਟੀ ਕਮਿਸ਼ਨਰ ਮਿਸ ਰਾਜਦੀਪ ਕੌਰ  ਨੇ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਹਰੇਕ ਵਿਭਾਗ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਸਾਰੇ ਮਿਲ ਕੇ ਸਵੱਛ ਭਾਰਤ ਅਭਿਆਨ ਤਹਿਤ ਪੰਜਾਬ ਸਰਕਾਰ ਦੇ ਸੁਪਨਿਆਂ ਦਾ ਸਾਫ਼ ਸੁਥਰਾ ਪੰਜਾਬ ਦੀ ਰਚਨਾ ਵਿੱਚ ਆਪਣਾ ਰੋਲ ਅਦਾ ਕਰ ਸਕੀਏ । ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਰਿਪੋਰਟ ਤੋਂ ਐਨ.ਜੀ.ਟੀ. ਨੂੰ ਜਾਣੂ ਕਰਵਾਉਂਦਾ ਹੈ ਇਸ ਲਈ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਜਾਣੂ ਕਰਵਾਇਆ ਜਾਵੇ ।ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਰੱਖਣੇ ਚਾਹੀਦੇ ਹਨ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਠੋਸ ਕੂੜਾ ਪ੍ਰਬੰਧਨ, ਪਾਣੀ ਦੀ ਬੱਚਤ, ਸਫ਼ਾਈ, ਆਵਾਜ਼ ਪ੍ਰਦੂਸ਼ਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਲਈ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਪਲਾਸਟਿਕ ਵੇਸਟ ਨੂੰ ਸੰਭਾਲਣ, ਸਫ਼ਾਈ, ਘਰਾਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਚੁੱਕਣ, ਖੁੱਲ੍ਹੇ ਵਿੱਚ ਕੂੜਾ ਸੁੱਟਣ, ਕੂੜਾ ਇਕੱਠਾ ਕਰਨ ਵਾਲੇ ਐਮ.ਆਰ.ਐਫੱਜ, ਕੰਪੋਸਟ ਪਿੱਟਾਂ ਆਦਿ ਦੀ ਸਮੀਖਿਆ ਕਰਦਿਆਂ ਨਗਰ ਕੌਂਸਲ /ਪੰਚਾਇਤ ਦੇ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਹਦਾਇਤ ਕੀਤੀ ਕਿ ਗਿੱਲੇ-ਸੁੱਕੇ ਕੂੜੇ ਦੇ ਨਿਪਟਾਰੇ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਿਤ ਕੰਮ ਸ਼ਹਿਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਵਿਚ ਵੀ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਕੂੜੇ ਦੀ ਸੌ ਫ਼ੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਅਤੇ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ, ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਕੂੜਾ-ਕਰਕਟ ਦੇ ਪ੍ਰਦੂਸ਼ਣ ਕਾਰਨ ਅੱਜ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਅੱਗੇ ਆਉਣਾ ਪਵੇਗਾ ਤਾਂ ਹੀ ਅਸੀਂ ਧਰਤੀ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾ ਸਕਾਂਗੇ । ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਜ਼ਿੰਮੇਵਾਰੀ ਸਮਝਦੇ ਹੋਏ ਗਿੱਲੇ-ਸੁੱਕੇ ਕੂੜੇ ਸੈਗਰੀਗੇਸ਼ਨ ਕਰਨ ਲਈ ਦੋ ਡਸਬਿਨ ਲਗਾਉਣੇ ਚਾਹੀਦੇ ਹਨ ਤਾਂ ਜੋ ਡੋਰ-ਟੂ-ਡੋਰ ਕੁਲੈਕਸ਼ਨ ਵਾਲੇ ਨੂੰ ਕੂੜਾ ਸੈਗਰੀਗੇਟ ਕਰਨ ਵਿੱਚ ਦਿੱਕਤ ਨਾ ਆਵੇ ।ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਬੰਦੀ ਸ਼ੁਦਾ ਸਿੰਗਲ ਯੂਜ਼ ਪਲਾਸਟਿਕ ਸਬੰਧੀ ਚੈਕਿੰਗ ਕਰਨ ਨੂੰ ਯਕੀਨੀ ਬਣਾਉਣ । ਜੇਕਰ ਕੋਈ ਜੇਕਰ ਕੋਈ ਸਨਅਤ, ਵਪਾਰਿਕ ਸਥਾਪਨਾ, ਦੁਕਾਨਾਂ ਆਦਿ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਮੈਨੂਫੈਕਚਰਿੰਗ, ਇਮਪੋਰਟ, ਸਟੋਕਿੰਗ, ਡਿਸਟਰੀਬਿਊਸ਼ਨ, ਵਿਕਰੀ ਅਤੇ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਰੂਲਾਂ ਅਧੀਨ ਬਣਦੀ ਕਾਰਵਾਈ ਕੀਤੀ ਜਾਵੇ ।ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਇੰਡਸਟਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟਰੀਟਮੈਂਟ ਪਲਾਂਟਾਂ, ਆਦਿ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਵੀ  ਸਮੀਖਿਆ ਕੀਤੀ।

LEAVE A REPLY

Please enter your comment!
Please enter your name here