Home Political ਪੰਜਾਬ ਈ-ਸਟੈਂਪ ਨਿਯਮ, 2014 ਵਿੱਚ ਸੋਧ ਨੂੰ ਹਰੀ ਝੰਡੀ

ਪੰਜਾਬ ਈ-ਸਟੈਂਪ ਨਿਯਮ, 2014 ਵਿੱਚ ਸੋਧ ਨੂੰ ਹਰੀ ਝੰਡੀ

55
0

ਜਗਰਾਉਂ, 18 ਨਵੰਬਰ ( ਰਾਜੇਸ਼ ਜੈਨ)-ਕੈਬਨਿਟ ਨੇ 500 ਰੁਪਏ ਤੱਕ ਦੇ ਆਨਲਾਈਨ ਈ-ਅਸ਼ਟਾਮ ਸ਼ੁਰੂ ਕਰਨ ਲਈ ਪੰਜਾਬ ਈ-ਸਟੈਂਪ ਰੂਲਜ਼, 2014 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਹੋਰ ਰਾਜਾਂ ਵਿੱਚ ਈ-ਅਸ਼ਟਾਮ ਦਾ ਬਦਲ ਸਫ਼ਲਤਾ ਪੂਰਵਕ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਇਸ ਲਈ ਸਾਦੇ ਕਾਗਜ਼ ਉਤੇ ਈ-ਅਸ਼ਟਾਮ ਸਰਟੀਫਿਕੇਟ ਦਾ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਆਫਲਾਈਨ ਬਦਲ ਵਾਂਗ ਆਨਲਾਈਨ ਅਸ਼ਟਾਮ ਵਿੱਚ ਵੀ 2ਡੀ ਬਾਰਕੋਡ ਤੇ ਇਕ ਯੂ.ਐਮ. ਹੋਵੇਗਾ ਤਾਂ ਕਿ ਅਸ਼ਟਾਮ ਪੇਪਰ ਦੀ ਸੁਰੱਖਿਆ ਸਬੰਧੀ ਕੋਈ ਮਸਲਾ ਖੜ੍ਹਾ ਨਾ ਹੋਵੇ। ਇਸ ਲਈ ਪੰਜਾਬ ਦੇ ਲੋਕਾਂ ਦੀ ਸਹੂਲਤ ਵਾਸਤੇ ਈ-ਅਸ਼ਟਾਮ ਸਰਟੀਫਿਕੇਟ ਦਾ ਆਨਲਾਈਨ ਬਦਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜਾਬ ਵਾਸੀ ਆਨਲਾਈਨ ਮਾਧਿਅਮ ਰਾਹੀਂ 500 ਰੁਪਏ ਤੱਕ ਦੇ ਈ-ਅਸ਼ਟਾਮ ਸਰਟੀਫਿਕੇਟ ਹਾਸਲ ਕਰ ਸਕਣਗੇ।

LEAVE A REPLY

Please enter your comment!
Please enter your name here