ਫ਼ਤਿਹਗੜ੍ਹ ਸਾਹਿਬ, 24 ਨਵੰਬਰ:( ਬੌਬੀ ਸਹਿਜਲ, ਧਰਮਿੰਦਰ)-ਡਿਪਟੀ ਡਾਇਰੈਕਟਰ ਡੇਅਰੀ ਵਿਨੀਤ ਕੌੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਕਿੱਲ ਟਰੇਨਿੰਗ ਫ਼ਾਰ ਰੂਰਲ ਯੂਥ (ਐਸ.ਟੀ.ਆਰ.ਵਾਈ.) ਸਕੀਮ ਅਧੀਨ 5 ਦਸੰਬਰ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਡੇਅਰੀ ਸਿਖਲਾਈ ਦਾ ਇਹ ਕੋਰਸ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਅਗਾਂਹਵਧੂ ਦੁੱਧ ਉਤਪਾਦਕ ਜਿਨ੍ਹਾਂ ਨੇ ਵਿਭਾਗ ਪਾਸੇ ਡੇਅਰੀ ਸਿਖਲਾਈ ਪ੍ਰੋਗਰਾਮ ਜਾਂ ਉੱਦਮ ਸਿਖਲਾਈ ਅਧੀਨ ਟਰੇਨਿੰਗ ਹਾਸਲ ਕੀਤੀ ਹੋਵੇ ਉਹ ਇਸ ਸਿਖਲਾਈ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਟਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ ਜਾਵੇ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਡਿਪਟੀ ਡਾਇਰੈਕਟਰ ਡੇਅਰੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਤੇ ਸਥਿਤ ਕਮਰਾ ਨੰ: 406 ਵਿੱਚ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਈ.ਮੇਲ dd.dairy.fgs@punjab.gov.in, vineet_kaura@rediffmail.com ਜਾਂ ਟੈਲੀਫ਼ੋਨ ਨੰ: 01763-233334 ਅਤੇ ਮੋਬਾਇਲ ਨੰ: 85670-85670 ਤੇ ਸੰਪਰਕ ਕੀਤਾ ਜਾ ਸਕਦਾ ਹੈ।
