ਅੰਮ੍ਰਿਤਸਰ,(ਵਿਕਾਸ ਮਠਾੜੂ – ਅਸ਼ਵਨੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਿ੍ਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਫੈਸਲੇ ਲ਼ਏ ਗਏ। ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖਤੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੈ ਕੇ ਜਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਹਰੇਕ ਪ੍ਰਚਾਰਕ ਦੀ ਡਿਊਟੀ ਲਗਾ ਕੇ ਦਸਖ਼ਤੀ ਮੁਹਿਮ ਨੂੰ ਅਗਾਂਹ ਵਧਾਏਗੀ, ਤਾਂ ਜੋ ਦਸਖਤੀ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਦਸੰਬਰ ਤੋਂ 31 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵੀ ਗੁਰਦੁਆਰੇ ਵਿੱਚ ਕਿਸੇ ਨੂੰ ਵੀ ਸਿਰੋਪਾੳ ਨਹੀਂ ਦਿੱਤਾ ਜਾਵੇਗਾ ਅਤੇ ਸਾਦੇ ਭੋਜਨ ਲੰਗਰ ਤਿਆਰ ਹੋਣਗੇ। ਉਨ੍ਹਾਂ ਕਿਹਾਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਦੇ ਵਿਦਿਆਰਥੀ 20 ਦਸੰਬਰ ਤੋ 30 ਦਸੰਬਰ ਤੱਕ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਮਾਰਚ ਕੱਢਣਗੇ ਜੋ ਕਿ ਵਿਦਿਆਰਥੀ ਹੱਥਾਂ ਵਿਚ ਤਖਤੀਆਂ ਲੈ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਗੁਰਬਾਣੀ ਦੇ ਸੰਦੇਸ਼ ਸੰਗਤਾਂ ਤੱਕ ਪੰਹੁੰਚਾਉਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਯੂਬਾ ਸਿਟੀ ਅਮਰੀਕਾ ਵਿਖੇ 13.5 ਏਕੜ ਜਮੀਨ ਭੇਟ ਕੀਤੀ ਸੀ। ਦੀਦਾਰ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ।ਯੂਬਾ ਸਿਟੀ ਵਿਚ ਅਪ੍ਰੈਲ ਦੇ ਮਹੀਨੇ ਨੀਂਹ ਪੱਥਰ ਰੱਖਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੂਨੀਫਾਰਮ ਸਿਵਲ ਕੋਡ ਨੂੰ ਪਾਸ ਕਰਨ ਦੀ ਅੰਤ੍ਰਿਗ ਕਮੇਟੀ ਨੇ ਨਿੰਦਾ ਕੀਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਸਿੱਖ ਮਸਲਿਆਂ ਬਾਰੇ ਸੁਚੇਤ ਹੋਣ ਦੀ ਲੋੜ ਹੈ। ਇਕਬਾਲ ਸਿੰਘ ਲਾਲਪੁਰਾ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਹੋਣ ਨਾਤੇ ਫਰਜ਼ ਬਣਦਾ ਹੈ ਕਿ ਸਿੱਖ ਮਸਲਿਆਂ ਬਾਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਪਾਕਿਸਤਾਨ ਸਥਿਤ ਇਤਿਹਾਸਕ ਸਥਾਨਾਂ ਦੀ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਕੀਤੀ ਜਾਵੇ।
