Home crime ਜਗਰਾਉਂ ਪੁਲੀਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਜਗਰਾਉਂ ਪੁਲੀਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

52
0


ਜਗਰਾਉਂ 15 ਦਸੰਬਰ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ  ਐੱਸ ਪੀ ਹਰਿੰਦਰਪਾਲ ਸਿੰਘ ਪਰਮਾਰ , ਡੀ ਐੱਸ ਪੀ ( ਡੀ) ਹਰਵਿੰਦਰ ਸਿੰਘ ਚੀਮਾ ਅਤੇ ਡੀ ਐੱਸ ਪੀ ਗੁਰਤੇਜ ਸਿੰਘ ਸੰਧੂ (ਐਂਟੀ ਨਾਰਕੋਟਿਕਸ ਸੈੱਲ  ) ਦੀ ਗਠਿਤ ਕੀਤੀ ਕਮੇਟੀ ਵੱਲੋਂ  ਲੁਧਿਆਣਾ ਦਿਹਾਤੀ ਦੇ ਵੱਖ ਵੱਖ ਥਾਣਿਆਂ ਵਿਚ ਦਰਜ ਕੀਤੇ ਮੁਕੱਦਮਿਆਂ ਤੋਂ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਪੁਲੀਸ ਵੱਲੋਂ 1 ਕੁਇੰਟਲ 51 ਕਿਲੋ ਭੁੱਕੀ ਚੂਰਾ ਪੋਸਤ ,60 ਗ੍ਰਾਮ ਹੈਰੋਇਨ , 80 ਗਰਾਮ ਨਸ਼ੀਲਾ ਪਾਊਡਰ , 2 ਕਿਲੋ 10 ਗ੍ਰਾਮ ਚਰਸ , 6560 ਨਸ਼ੀਲੀਆਂ ਗੋਲੀਆਂ, 30 ਕੈਪਸੂਲ ਜੋ ਕਿ ਵੱਖ ਵੱਖ ਥਾਣਿਆਂ ਵਿੱਚ ਦਰਜ 31 ਮੁਕੱਦਮਿਆਂ ਵਿੱਚੋਂ ਬਰਾਮਦ ਕੀਤੇ ਗਏ ਸਨ। ਇਨ੍ਹਾਂ ਸਾਰੇ ਨਸ਼ੀਲੇ ਪਦਾਰਥਆੰ ਨੂੰ ਜਗਰਾਉਂ ਪੁਲੀਸ ਨੇ ਨਸ਼ਟ ਕਰ ਦਿੱਤਾ।  ਇਸ ਮੌਕੇ ਐੱਸਐੱਸਪੀ ਹਰਜੀਤ ਸਿੰਘ ਨੇ ਕਿਹਾ  ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ । ਆਉਣ ਵਾਲੇ ਦਿਨਾਂ ਵਿਚ ਜੋ ਵੀ ਨਸ਼ਾ ਸਮੱਗਲਿੰਗ ਦਾ ਧੰਦਾ ਕਰਦੇ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਸ਼ਾ ਸਮਗਲਿੰਗ ਨੂੰ ਰੋਕਣ ਲਈ ਸਰਚ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤੇਜ਼ੀ ਨਾਲ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here