Home crime ਦਾਣਾ ਮੰਡੀ ‘ਚ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਦਾਣਾ ਮੰਡੀ ‘ਚ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

301
0


ਅੰਮ੍ਰਿਤਸਰ 11ਮਾਰਚ(ਬਿਊਰੋ) ਅੰਮ੍ਰਿਤਸਰ ਦੀ ਦਾਣਾ ਮੰਡੀ ਵਿੱਚ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਇਸ ਵਾਰਦਾਤ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤੀ ਹੈ।ਗੁਜਰਾਂ ਵਾਲੇ ਬਾਜ਼ਾਰ ਦੇ ਕੇਵਲ ਚੰਦ ਨੇ ਦੱਸਿਆ ਕਿ ਛੋਟੇ ਭਰਾ ਮੁਕੇਸ਼ ਕੁਮਾਰ ਨੇ 11 ਸਾਲ ਪਹਿਲਾਂ ਅਦਾਲਤ ਵਿੱਚ ਵਿਆਹ ਕਰਵਾਇਆ ਸੀ ਤੇ ਉਸ ਦਾ ਅੱਠ ਸਾਲ ਦਾ ਲੜਕਾ ਵੀ ਹੈ।ਉਸ ਦਾ ਸਹੁਰਾ ਪਰਿਵਾਰ ਉਸ ਨੂੰ ਪਰੇਸ਼ਾਨ ਕਰਦਾ ਸੀ ਅਤੇ ਕੁੜੀ ਦਾ ਭਰਾ ਉਸ ਨੂੰ ਧਮਕੀਆਂ ਦਿੰਦਾ ਰਹਿੰਦਾ ਸੀ। ਲ਼ੜਕੀ ਕਈ ਵਾਰ ਆਪਣੇ ਪੇਕੇ ਚਲੀ ਜਾਂਦੀ ਸੀ ਅਤੇ ਫਿਰ ਉਹ ਜਾਂਦੀ ਸੀ। ਉਨ੍ਹਾਂ ਨੇ ਕਈ ਵਾਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਸ ਨੂੰ ਸਮਝਾਉਣ ਦੀ ਗੱਲ ਕਹੀ। ਪਰ ਰਾਤ ਨੂੰ ਮੁਕੇਸ਼ ਕੁਮਾਰ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ। ਉਨ੍ਹਾਂ ਨੇ ਪੁਲਿਸ ਕੋਲੋਂ ਜਾਂਚ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਰਾਤ ਉਨ੍ਹਾਂ ਨੂੰ ਦਾਣਾ ਮੰਡੀ ਵਿਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

LEAVE A REPLY

Please enter your comment!
Please enter your name here