Home ਧਾਰਮਿਕ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ...

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ : ਵਿਧਾਇਕ ਰਾਏ

59
0

  ਸ਼ਰਧਾਲੂਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਥਾਪਤ ਕੀਤਾ ਜਾਵੇਗਾ ਸਮਾਧਾਨ ਕੇਂਦਰ : ਜ਼ਿਲ੍ਹਾ ਪੁਲਿਸ ਮੁਖੀ

ਫ਼ਤਿਹਗੜ੍ਹ ਸਾਹਿਬ, 16 ਦਸੰਬਰ: (ਰਾਜਨ ਜੈਨ)-ਸਰਬੰਸ ਦਾਨੀ ਸਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਤੋਂ 28 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਨੂੰ ਮੁੱਖ ਰਖਦੇ ਹੋਏ ਜਿਲ੍ਹੇ ਦੇ ਪਿੰਡ ਅੰਦਪੁਰ ਕੇਸ਼ੋ ਤੋਂ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਦੀ ਹਾਜਰੀ ਵਿੱਚ ਸ਼ੁਰੂ ਹੋਈ ਇਸ ਮੁਹਿੰਮ ਦੇ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਅਤੇ ਜਿਲ੍ਹਾ ਪੁਲਿਸ ਮੁਖੀ ਡਾ ਰਵਜੋਤ ਕੌਰ ਗਰੇਵਾਲ ਵੀ ਮੌਜੂਦ ਸਨ ।ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੰਗਤ ਡੀ ਸਹੂਲਤ ਨੂੰ ਮੁੱਖ ਰਖਦੇ ਹੋਏ ਇਹ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ । ਜਿਸ ਵਿਚ ਸਮਾਜਸੇਵੀ ਸੰਸਥਾਵਾ, ਮਨਰੇਗਾ ਕਾਮੇ ਅਤੇ ਹੋਰ ਪਤਵੰਤਿਆਂ ਸਮੇਤ ਲਗਭਗ ਪੰਜ ਹਜਾਰ ਵਲੰਟੀਅਰ ਹਿਸਾ ਲੈ ਰਹੇ ਹਨ । ਓਹਨਾ ਦਸਿਆ ਇਹ ਸਫਾਈ ਅਭਿਆਨ ਹਲਕੇ ਦੇ ਪਿੰਡ ਬਡਾਲੀ ਆਲਾ ਸਿੰਘ , ਭਮਾਰਸੀ ਬੁਲੰਦ, ਰਿਉਣਾ ਉੱਚਾ ਆਦਿ ਪਿੰਡਾ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੌ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ । ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੂਰੇ ਤਨ ਮਨ ਨਾਲ ਸੇਵਾ ਨਿਭਾਵੇਗੀ।ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਨੂੰ ਲੈ ਕੇ ਸ਼ੁਰੂ ਕੀਤੀ ਗਈ ਇਸ ਸਫ਼ਾਈ ਮੁਹਿੰਮ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ‌ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਨੀਤ  ਸ਼ੇਰਗਿੱਲ ਨੇ ਦਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਨੂੰ ਲੇ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਜਿਨ੍ਹਾਂ ਵਿੱਚ 6 ਆਰਜ਼ੀ ਡਿਸਪੈਂਸਰੀਆਂ, ਪੁੱਛ ਗਿੱਛ ਕੇਂਦਰ, ਪੁਲਿਸ ਸਹਾਇਤਾ ਕੇਂਦਰ ਆਦਿ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦਾ ਅਵਸਰ ਇੱਕ ਮਹਾਨ ਅਵਸਰ ਹੈ ਜੋ ਕਿ ਸਾਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉ਼ਂਦਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਲੰਗਰ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੰਗਰਾਂ ਵਿੱਚ ਪਲਾਸਟਿਕ ਅਤੇ ਡਿਸਪੋਜ਼ਲ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸੜਕ ਤੋਂ 10 ਫੁੱਟ ਪਿੱਛੇ ਹਟ ਕੇ ਲੰਗਰ ਲਗਾਏ ਜਾਣ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਡਾ ਰਵਜੋਤ ਕੌਰ ਗਰੇਵਾਲ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸਮਾਧਾਨ ਕੇਂਦਰ ਖੋਲ੍ਹਿਆ ਜਾਵੇਗਾ ਜੋ ਕਿ ਮਿੰਨੀ ਪੁਲਿਸ ਚੌਂਕੀ ਦੀ ਤਰ੍ਹਾਂ ਕੰਮ ਕਰੇਗਾ। ਉਨ੍ਹਾਂ ਹੋਰ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਦੇ 3000 ਅਧਿਕਾਰੀ ਤੇ ਕਰਮਚਾਰੀ ਡਿਊਟੀ ਦੇਣਗੇ। ਉਨ੍ਹਾਂ ਹੋਰ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਆਰਜ਼ੀ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਵੱਖ-ਵੱਖ ਸਾਈਡਾਂ ਤੋਂ ਆਉਣ ਵਾਲੇ ਸ਼ਰਧਾਲੂ ਆਪਣੇ ਵਾਹਨ ਇਨ੍ਹਾਂ ਪਾਰਕਿੰਗ ਵਿਚ ਖੜ੍ਹੇ ਕਰ ਸਕਣ।ਇਸ ਮੌਕੇ ਡੀ.ਐਸ.ਪੀ. ਸੁਖਬੀਰ ਸਿੰਘ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਬੀ.ਡੀ.ਪੀ.ਓ. ਰਮੇਸ਼ ਕੁਮਾਰ, ਗੁਰਸਤਿੰਦਰ ਸਿੰਘ ਜੱਲ੍ਹਾ, ਜਸਵਿੰਦਰ ਸਿੰਘ ਸਾਬਕਾ ਸਰਪੰਚ ਬਾਗੜੀਆਂ, ਸਤਵਿੰਦਰ ਸਿੰਘ ਬਾਗੜੀਆਂ, ਹਰਮੇਸ਼ ਸਿੰਘ ਛੰਨਾ, ਜਗਰੂਪ ਸਿੰਘ, ਅਵਤਾਰ ਸਿੰਘ ਸੈਫਲਪੁਰ, ਨਾਹਰ ਸਿੰਘ ਆਦਮਪੁਰ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਪੰਡਰਾਲੀ, ਇੰਦਰ ਸਿੰਘ ਮੀਆਂਪੁਰ, ਜਗਜੀਤ ਸਿੰਘ ਰਿਊਣਾ, ਗੱਜਣ ਸਿੰਘ ਜਲਵੇੜਾ, ਮਾਨਵ ਟਿਵਾਣਾ, ਸਤੀਸ਼ ਲਟੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here