Home ਪਰਸਾਸ਼ਨ ਜ਼ਿਲ੍ਹਾ ਮੈਜਿਸਟਰੇਟ ਨੇ ਸੜਕਾਂ ਕਿਨਾਰੇ ਗਾਵਾਂ, ਮੱਝਾਂ,ਭੇਡਾਂ ਤੇ ਬੱਕਰੀਆਂ ਚਾਰਨ ਤੇ ਲਗਾਈ...

ਜ਼ਿਲ੍ਹਾ ਮੈਜਿਸਟਰੇਟ ਨੇ ਸੜਕਾਂ ਕਿਨਾਰੇ ਗਾਵਾਂ, ਮੱਝਾਂ,ਭੇਡਾਂ ਤੇ ਬੱਕਰੀਆਂ ਚਾਰਨ ਤੇ ਲਗਾਈ ਪਾਬੰਦੀ

69
0

ਫ਼ਤਹਿਗੜ੍ਹ ਸਾਹਿਬ, 16 ਦਸੰਬਰ:( ਵਿਕਾਸ ਮਠਾੜੂ, ਅਸ਼ਵਨੀ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974 ) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਗੁੱਜਰਾਂ, ਚਰਵਾਹਿਆਂ ਅਤੇ ਆਮ ਵਿਅਕਤੀਆਂ ਵੱਲੋਂ ਗਾਵਾਂ, ਮੱਝਾਂ, ਭੇਡਾਂ ਅਤੇ ਬੱਕਰੀਆਂ ਆਦਿ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਕਸਰ ਗੁੱਜਰ ਜਾਂ ਚਰਵਾਹੇ ਭਾਰੀ ਮਾਤਰਾ ਵਿੱਚ ਗਾਂਵਾਂ, ਮੱਝਾਂ, ਭੇਡਾਂ ਅਤੇ ਬੱਕਰੀਆਂ ਆਦਿ  ਲੈ ਕੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕਾਂ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਹ ਬੂਟੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੱਖ-ਵੱਖ ਯੋਜਨਾਵਾਂ ਤਹਿਤ ਲਗਾਏ ਜਾਂਦੇ ਹਨ, ਜੋ ਸ਼ਹਿਰਾਂ ਅਤੇ ਪਿੰਡਾਂ ਦੇ ਆਲੇ ਦੁਆਲੇ ਦੀ ਦਿੱਖ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਂਦੇ ਹਨ ਅਤੇ ਵਾਤਾਵਰਣ ਨੂੰ ਵੀ ਹਰਿਆ-ਭਰਿਆ ਬਣਾਈ ਰੱਖਦੇ ਹਨ। ਇਨ੍ਹਾਂ ਪਸ਼ੂਆਂ ਨੂੰ ਸੜਕਾਂ ਕਿਨਾਰੇ ਚਰਾਉਣ ਸਮੇਂ ਜਿਥੇ ਸ਼ਹਿਰਾਂ, ਪਿੰਡਾਂ ਦੀ ਸੁੰਦਰਤਾ ਖਰਾਬ ਹੁੰਦੀ ਹੈ ਉਥੇ ਹੀ ਆਮ ਲੋਕਾਂ ਨੂੰ ਵੀ ਕਾਫੀ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਕਿਉਂਕਿ ਇਨ੍ਹਾਂ ਪਸ਼ੂਆਂ ਦੇ ਸੜਕਾਂ ਕਿਨਾਰੇ ਘੁੰਮਣ ਨਾਲ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 16, ਫਰਵਰੀ, 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here