ਚੰਡੀਗੜ੍ਹ, 17 ਦਸੰਬਰ -( ਲਿਕੇਸ਼ ਸ਼ਰਮਾਂ) -ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਦੇ ਹਲਕਾ ਖਰੜ ਦੇ ਪਿੰਡ ਜਕੜਮਾਜਰਾ ਵਿਖੇ ਬਣਾਈ ਜਾ ਰਹੀ ਘਟੀਆ ਮਿਆਰ ਦੀ ਸੜਕ ਦੀ ਮੌਕੇ ਤੇ ਜਾ ਪੜਤਾਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਪਾਇਆ ਕਿ ਸੜਕ ਦੀ ਮੁਰੰਮਤ ਕਰਨ ਵੇਲੇ ਸਰਕਾਰੀ ਮਾਪਦੰਡਾਂ ਨੂੰ ਨਜਰ ਅੰਦਾਜ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਸ ਮਾਮਲੇ ਤੇ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਦਿੱਤੇ ਨਿਰਦੇਸ਼ਾਂ ਹੇਠ ਜਕੜਮਾਜਰਾ ਦੀ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਦੋ ਸਹਾਇਕ ਇੰਜੀਨੀਅਰਾਂ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਰੂਲ 4 ਅਧੀਨ ਕੀਤੀ ਗਈ ਹੈ|
ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰਾਂ ਮਹੇਸ਼ ਕੁਮਾਰ ਸ਼ਰਮਾ ਅਤੇ ਰਜੇਸ਼ ਕੌੜਾ ਵਲੋਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੌਰਾਨ ਤਿਉੜ ਤੋਂ ਜਾਕੜ ਮਾਜਰਾ ਤੱਕ ਲਿੰਕ ਰੋਡ ਦੇ ਕੰਮ ਵਿਚ ਨਿਰਧਾਰਿਤ ਮਾਪਦੰਡਾਂ ਨੂੰ ਨਜ਼ਰ ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਗਿਆ | ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦਾ ਭ੍ਰਿਸਟਾਚਾਰ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਭਿ੍ਸ਼ਟ ਕੰਮਾਂ ਵਿਚ ਲਿਪਤ ਅਤੇ ਡਿਊਟੀ ਵਿਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ