ਭੁਪਿੰਦਰ ਸਿੰਘ ਪ੍ਰਧਾਨ ਅਤੇ ਜਗਦੀਸ਼ ਸਿੰਘ ਸਕੱਤਰ ਸਰਬ-ਸੰਮਤੀ ਨਾਲ ਚੁਣੇ ਗਏ
ਜੋਧਾਂ-19 ਦਸੰਬਰ ( ਬਾਰੂ ਸੱਗੂ) ਜਮਹੂਰੀ ਕਿਸਾਨ ਸਭਾ ਦੀ ਕਸਬਾ ਜੋਧਾਂ ਨਜ਼ਦੀਕ ਪੈਂਦੇ ਪਿੰਡ ਖੰਡੂਰ ਵਿੱਚ ਅਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਸਭਾ ਦੇ ਗਠਨ ਸੰਬੰਧੀ ਮੀਟਿੰਗ ਹੋਈ। ਜਿਸ ਵਿੱਚ ਇੱਕਠੇ ਹੋਏ ਜਮਹੂਰੀ ਕਿਸਾਨ ਸਭਾ ਦੇ ਮੈਂਬਰਾਂ ਨੇ ਸਰਬ-ਸੰਮਤੀ ਨਾਲ ਭੁਪਿੰਦਰ ਸਿੰਘ ਪ੍ਰਧਾਨ,ਮੀਤ ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਜਗਦੀਸ਼ ਸਿੰਘ,ਸਹਾਇਕ ਸਕੱਤਰ ਅਮਰਜੀਤ ਸਿੰਘ, ਸਹਾਇਕ ਸਕੱਤਰ ਪ੍ਰਦੀਪ ਸਿੰਘ, ਖ਼ਜ਼ਾਨਚੀ ਸਤਨਾਮ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੌਣ ਕੀਤੀ ਗਈ। ਇਸ ਮੌਕੇ ਤੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਸਹਾਇਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ ਅਤੇ ਡਾ. ਪ੍ਰਦੀਪ ਜੋਧਾਂ ਨੇ ਕਿਹਾ ਕਿ ਸਭਾ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਯਤਨ ਕਰੇਗੀ। ਉਹਨਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦਾ ਮੁਕਾਬਲਾ ਪਿੰਡਾਂ ਸ਼ਹਿਰਾਂ ਵਿੱਚ ਲੋਕਾਂ ਨੂੰ ਜਥੇਬੰਦ ਕਰਕੇ ਹੀ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਹਰ ਪਿੰਡ ਵਿੱਚ ਜਮਹੂਰੀ ਕਿਸਾਨ ਸਭਾ ਦਾ ਗਠਨ ਕਰਨਾ ਚਾਹੀਦਾ ਹੈ। ਆਗੂਆਂ ਨਵੀਂ ਚੁਣੀ ਟੀਮ ਨੂੰ ਆਪਣੀਆਂ ਸਰਗਰਮੀਆਂ ਤੇਜ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਕੁਲਵੰਤ ਸਿੰਘ ਮੋਹੀ, ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ, ਬਲੌਰ ਸਿੰਘ, ਮੱਘਰ ਸਿੰਘ, ਅਜੈਬ ਸਿੰਘ, ਬੀਰਦਵਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।