ਜਗਰਾਉਂ, 20 ਦਸੰਬਰ ( ਰੋਹਿਤ ਗੋਇਲ, ਬੌਬੀ ਸਹਿਜਲ )-ਡੀ.ਜੀ.ਪੀ.ਪੰਜਾਬ ਪੁਲਿਸ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਿਖੇ ਮੰਗਲਵਾਰ ਨੂੰ ਪੁਲਿਸ ਬਜੁਰਗ ਦਿਵਸ ਮਨਾਇਆ ਗਿਆ। ਜਿਸ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਮਿੰਦਰਜੀਤ ਸਿੰਘ ਅਤੇ ਹੋਰ ਸੀਨੀਅਰ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐਸਐਸਪੀ ਹਰਜੀਤ ਸਿੰਘ ਨੇ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੇਵਾਮੁਕਤ ਪੁਲੀਸ ਅਧਿਕਾਰੀ/ਕਰਮਚਾਰੀ ਵੀ ਪੁਲੀਸ ਪਰਿਵਾਰ ਦੇ ਮੈਂਬਰ ਹਨ। ਉਹ ਪੁਲਿਸ ਪਰਿਵਾਰ ਦਾ ਮੈਂਬਰ ਹਨ। ਉਨ੍ਹਾਂ ਨੂੰ ਕੋਈ ਕੰਮ ਹੋਵੇ ਤਾਂ ਉਹ ਕਿਸੇ ਵੇਲੇ ਵੀ ਮਿਲ ਸਕਦੇ ਹਨ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਸੇਵਾਮੁਕਤ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਮਾਣ-ਸਨਮਾਨ ਲਈ ਵਚਨਬੱਧ ਹੈ। ਇਸ ਮੌਕੇ ਹਾਜ਼ਰ ਸੀਨੀਅਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਚਿਨ ਅਤੇ ਲੋਈਆ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਿੰਦਰਪਾਲ ਸਿੰਘ ਪਰਮਾਰ ਐਸਪੀ ਡੀ, ਹਰਦੀਪ ਸਿੰਘ ਐਸਪੀ ਐਚ ਅਤੇ ਧਰਮਪਾਲ ਸਿੰਘ ਸੇਵਾਮੁਕਤ ਐਸਪੀ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸਾਲ 2022 ਦੌਰਾਨ ਸਵਰਗਵਾਸ ਹੋਏ 8 ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
