ਗੁਰਦੀਪ ਸਿੰਘ ਰਾਜਾ ਪ੍ਰਧਾਨ, ਹਰਮਨਦੀਪ ਸਿੰਘ ਸਕੱਤਰ ਤੇ ਸੁਖਵਿੰਦਰ ਸਿੰਘ ਖ਼ਜ਼ਾਨਚੀ ਬਣੇ
ਲੁਧਿਆਣਾ, 21 ਦਸੰਬਰ ( ਬਾਰੂ ਸੱਗੂ) ਜਮਹੂਰੀ ਕਿਸਾਨ ਸਭਾ ਵੱਲੋਂ ਜੋਧਾਂ ਇਲਾਕੇ ਵਿੱਚ ਜੱਥੇਬੰਦਕ ਵਿੱਢੀ ਮੁਹਿੰਮ ਤਹਿਤ ਪਿੰਡਾਂ ਵਿੱਚ ਇਕਾਈਆਂ ਬਨਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਗਦਰੀ ਬਾਬਾ ਗੁਰਮੁਖ ਸਿੰਘ ਦੇ ਜੱਦੀ ਨਗਰ ਲੱਲਤੋ ਖੁਰਦ ਵਿਖੇ ਜਮਹੂਰੀ ਕਿਸਾਨ ਸਭਾ ਦੀ ਇਕਾਈ ਦੀ ਚੋਣ ਸਰਬ-ਸੰਮਤੀ ਨਾਲ ਹੋਈ। ਜਿਸ ਵਿੱਚ ਗੁਰਦੀਪ ਸਿੰਘ ਰਾਜਾ ਪ੍ਰਧਾਨ, ਹਰਮਨਦੀਪ ਸਿੰਘ ਸਕੱਤਰ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਨਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ ਸਹਾਇਕ ਸਕੱਤਰ, ਗੁਰਪ੍ਰੀਤ ਸਿੰਘ ਸਹਾਇਕ ਸਕੱਤਰ, ਸਤਵੰਤ ਸਿੰਘ ਸਹਾਇਕ ਖਜਾਨਚੀ ਚੁਣੇ ਗਏ। ਇਸ ਚੋਣ ਮੀਟਿੰਗ ਨੂੰ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਸਹਾਇਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਡਾ. ਪ੍ਰਦੀਪ ਜੋਧਾਂ, ਡਾ. ਅਜੀਤ ਰਾਮ ਝਾਡੇ ਨੇ ਸੰਬੋਧਨ ਕਰਦਿਆਂ ਜਿੱਥੇ ਸਮੇ ਦੇ ਹਾਕਮਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ, ਉੱਥੇ ਨਵੀਂ ਚੁਣੀ ਗਈ ਕਮੇਟੀ ਨੂੰ ਵਿਧਾਈ ਵੀ ਦਿੱਤੀ। ਇਸ ਮੀਟਿੰਗ ਦੌਰਾਨ ਨਿਰਪਾਲ ਸਿੰਘ, ਕਰਮਜੀਤ ਸਿੰਘ, ਰਾਜਪਾਲ ਸਿੰਘ, ਬਰਿੰਦਰਪਾਲ ਸਿੰਘ, ਸੁਖਜਿਦਰ ਸਿੰਘ, ਜਗਪਾਲ ਸਿੰਘ, ਸਿਵਚਰਨ, ਖੁਸ਼ਮਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਚਰਨ ਸਿੰਘ ਕਮੇਟੀ ਮੈਂਬਰ ਚੁਣੇ ਗਏ।
