Home ਨੌਕਰੀ ਭਲਕੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ‘ਚ 800 ਦੇ ਕਰੀਬ ਨੌਜਵਾਨਾਂ ਨੂੰ...

ਭਲਕੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ‘ਚ 800 ਦੇ ਕਰੀਬ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੋਜ਼ਗਾਰ

53
0

– ਗਿੱਲ ਰੋਡ ‘ਤੇ ਲੱਗਣ ਵਾਲੇ ਰੋਜ਼ਗਾਰ ਮੇਲੇ ‘ਚ 26 ਕੰਪਨੀਆਂ ਲੈਣਗੀਆਂ ਹਿੱਸਾ

ਲੁਧਿਆਣਾ, 22 ਦਸੰਬਰ ( ਰਾਜਨ ਜੈਨ, ਰੋਹਿਤ ਗੋਇਲ ) – ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 23 ਦਸੰਬਰ (ਸ਼ੁੱਕਰਵਾਰ) ਨੂੰ ਆਈ.ਟੀ.ਆਈ. ਗਿੱਲ ਰੋਡ ਵਿਖੇ ਇੱਕ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ 26 ਪ੍ਰਮੁੱਖ ਕੰਪਨੀਆਂ ਵੱਲੋਂ 800 ਦੇ ਕਰੀਬ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਦੇ ਹਰੇਕ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਇਹ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੇਟੀਐਮ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਬਾਈਜੂ ਟਿਊਸ਼ਨਜ਼, ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ, ਐਕਸਿਸ ਬੈਂਕ, ਕੋਕਾ-ਕੋਲਾ, ਐਲ.ਆਈ.ਸੀ. ਇੰਡੀਆ ਅਤੇ ਹੋਰਾਂ ਸਮੇਤ ਪ੍ਰਮੁੱਖ ਕੰਪਨੀਆਂ ਚੋਣ ਲਈ ਇੰਟਰਵਿਊ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਘੱਟੋ-ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਬੀ.ਬੀ.ਏ., ਬੀ.ਸੀ.ਏ., ਬੀ.ਕਾਮ), ਪੋਸਟ-ਗ੍ਰੈਜੂਏਸ਼ਨ (ਐਮ.ਬੀ.ਏ/ਐਮ.ਸੀ.ਏ.) ਹੋਣੀ ਚਾਹੀਦੀ ਹੈ।ਪੰਚਾਲ ਨੇ ਕਿਹਾ ਕਿ ਬੇਰੋ}ਗਾਰ ਨੌਜਵਾਨਾਂ ਲਈ ਰੋ}ਗਾਰ ਮੇਲੇ ਵਿੱਚ ਭਾਗ ਲੈ ਕੇ ਲਾਭਕਾਰੀ ਰੋ}ਗਾਰ ਪ੍ਰਾਪਤ ਕਰਨ ਦਾ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲਾ ਬੇਰੁਜ਼ਗਾਰ ਨੌਜਵਾਨਾਂ ਅਤੇ ਰੋਜ਼ਗਾਰ ਦੇਣ ਵਾਲੀਆਂ ਕੰਪਨੀਆਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਾ ਹੈ, ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਰੋ}ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਦੂਜੇ ਪਾਸੇ ਰੋ}ਗਾਰਦਾਤਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਇਹ ਮੈਗਾ ਰੋਜ਼ਗਾਰ ਮੇਲਾ ਭਲਕੇ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਚੱਲੇਗਾ। ਚਾਹਵਾਨ ਨੌਜਵਾਨ ਮੇਲੇ ਦੌਰਾਨ ਆਪਣਾ ਬਾਇਓ-ਡਾਟਾ (2-3 ਕਾਪੀਆਂ) ਜ਼ਰੂਰ ਲੈ ਕੇ ਆਉਣ ਅਤੇ ਰਜਿਸਟ੍ਰੇਸ਼ਨ ਵੀ ਮੌਕੇ ‘ਤੇ ਹੀ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ, ਬਿਨੈਕਾਰਾਂ ਨੂੰ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਯੂ.ਆਈ.ਡੀ. ਕਾਰਡ, ਜਾਤੀ ਸਰਟੀਫਿਕੇਟ, ਅਤੇ ਫੋਟੋ ਕਾਪੀਆਂ ਲਿਆਉਣੀਆਂ ਚਾਹੀਦੀਆਂ ਹਨ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਮੋਬਾਇਲ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here