Home ਪਰਸਾਸ਼ਨ ਪੋਰਟਲ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਜਲਦੀ ਨਿਪਟਾਰਾ– ਵਧੀਕ ਡਿਪਟੀ...

ਪੋਰਟਲ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਜਲਦੀ ਨਿਪਟਾਰਾ– ਵਧੀਕ ਡਿਪਟੀ ਕਮਿਸ਼ਨਰ

60
0

–ਸਰਕਾਰ ਵਲੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ ਸੁਸਾਸ਼ਨ ਸਪਤਾਹ

ਮੋਗਾ, 23 ਦਸੰਬਰ ( ਕੁਲਵਿੰਦਰ ਸਿੰਘ) -ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਨੇ ਗੁਡ ਗਵਰਨੈਂਸ ਹਫ਼ਤਾ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਰੋਜ਼ਾਨਾ ਪੀ.ਜੀ.ਆਰ.ਐਸ. ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਚੈੱਕ ਕਰਕੇ ਉਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ।ਉਨ੍ਹਾਂ ਕਿਹਾ ਕਿ  ਸੂਬੇ ਵਿੱਚ 25 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ‘ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੀ.ਜੀ.ਆਰ.ਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੇ ਚੁਣੇ ਹੋਏ ਜਨਤਕ ਸੇਵਕ ਹਨ, ਉਹਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਇਹਨਾਂ ਲੋਕਾਂ ਦਾ ਪੈਸਾ ਅਤੇ ਸਮਾਂ ਬਰਬਾਦ ਨਾ ਹੋਵੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here