Home ਪਰਸਾਸ਼ਨ ਸਕੂਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਪੰਜਾਬ ਸਰਕਾਰ...

ਸਕੂਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਪੰਜਾਬ ਸਰਕਾਰ ਗੰਭੀਰ : ਪਰਨੀਤ ਸ਼ੇਰਗਿੱਲ

55
0

ਫ਼ਤਹਿਗੜ੍ਹ ਸਾਹਿਬ, 24 ਦਸੰਬਰ:  ( ਮੋਹਿਤ ਜੈਨ, ਅਸ਼ਵਨੀ)-ਕੂਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਦਾ ਵਿਕਾਸ ਸਰਕਾਰ ਦੀ ਪਹਿਲੀ ਤਰਜ਼ੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੋਟਲਾ ਬਜਵਾੜਾ ਦੇ ਸਰਕਾਰੀ ਸਕੂਲ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਵਿੱਚ ਬੱਚਿਆਂ ਦੇ ਮਾਂ-ਬਾਪ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਆਪਸ ਵਿੱਚ ਬੈਠ ਕੇ ਸਿੱਖਿਆ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕਰਨਗੇ ਜਿਸ ਦੇ ਸ਼ਾਨਦਾਰ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਦਾ ਬੱਚਿਆਂ ਦੀ ਸਖਸ਼ੀਅਤ ਤੇ ਵੀ ਸ਼ਾਨਦਾਰ ਪ੍ਰਭਾਵ ਪਵੇਗਾ ਅਤੇ ਉਹ ਆਪਣੀਆਂ ਛੋਟੀਆਂ-ਛੋਟੀਆਂ ਗਲਤੀਆਂ ਤੋਂ ਸਿੱਖ ਕੇ ਹੋਰ ਬਿਹਤਰ ਇਨਸਾਨ ਬਣ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 100 ਸਕੂਲ ਆਫ ਐਨੀਮੈਂਨਟਸ ਵੀ ਬਣਾਏ ਜਾ ਰਹੇ ਹਨ ਜਿਥੇ ਕਿ ਆਧੁਨਿਕ ਤਕਨੀਕਾਂ ਨਾਲ ਪੜਾਈ ਕਰਵਾਈ ਜਾਵੇਗੀ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਹੋਰ ਨਿਖਾਰਨ ਲਈ ਪੂਰੇ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਤ ਕੀਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉਚੀਆਂ ਮੱਲਾਂ ਮਾਰ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਰੋਜ਼ਾਨਾਂ ਗਤੀਵਿਧੀਆਂ ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਕਿਤਾਬਾਂ ਦਾ ਸਾਥ ਲੈਣ ਲਈ ਪ੍ਰੇਰਤ ਕੀਤਾ ਜਾਵੇ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਦੇ ਅਧਿਆਪਕਾਂ ਅਤੇ ਵਿਦਆਰਥੀਆਂ ਦੇ ਮਾਪਿਆਂ ਨੇ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here