ਜਗਰਾਓਂ, 24 ਦਸਲੰਬਰ ( ਮੋਹਿਤ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਡਾਇਰੈਕਟਰ ਸ਼ਸ਼ੀ ਜੈਨ ਅਤੇ ਪਿ੍ਰੰਸੀਪਲ ਸੁਪ੍ਰਿਆ ਖੁਰਾਣਾ ਦੀ ਅਗਵਾਈ ’ਚ ਦੂਜੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ ਦਿਖਾਈ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਡਾਇਰੈਕਟਰ ਸ਼ਸ਼ੀ ਜੈਨ ਨੇ ਦੱਸਿਆ ਕਿ ਫਿਲਮ ਦਿਖਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਾਡੇ ਪੁਰਾਤਨ ਇਤਿਹਾਸ ਨਾਲ ਜੋੜਨਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣਾ,ਅਤੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਨ ਅਤੇ ਆਪਣੇ ਧਰਮ, ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ। ਇਸ ਦੌਰਾਨ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
