Home Health ਕਰੋਨਾ ਦੀ ਨਵੀਂ ਲਹਿਰ ਸਬੰਧੀ ਸਰਕਾਰੀ ਹਸਪਤਾਲਾਂ ਨੂੰ ਦਿੱਤੀਆਂ ਹਦਾਇਤਾਂ

ਕਰੋਨਾ ਦੀ ਨਵੀਂ ਲਹਿਰ ਸਬੰਧੀ ਸਰਕਾਰੀ ਹਸਪਤਾਲਾਂ ਨੂੰ ਦਿੱਤੀਆਂ ਹਦਾਇਤਾਂ

87
0

ਜਗਰਾਓਂ, 24 ਦਸੰਬਰ ( ਬੌਬੀ ਸਹਿਜਲ, ਧਰਮਿੰਦਰ )-ਦੁਨੀਆਂ ਭਰ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਐਡਵਾਈਜ਼ਰੀ ਜਾਰੀ ਕਰਕੇ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਦੇ ਬਚਾਅ ਲਈ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਵੀ ਲਾਜ਼ਮੀ ਕੀਤਾ ਗਿਆ ਹੈ। ਮਾਸਕ ਪਹਿਨਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।  ਸਿਵਲ ਹਸਪਤਾਲ ਜਗਰਾਓਂ ਦੇ ਡਾ ਅਖਿਲ ਸਰੀਨ ਨੇ ਦੱਸਿਆ ਕਿ ਵਿਸ਼ਵ ਵਿੱਚ ਇੱਕ ਵਾਰ ਫਿਰ ਕਰੋਨਾ ਦੇ ਲਗਾਤਾਰ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਹਸਪਤਾਲ, ਵਿੱਦਿਅਕ ਅਦਾਰੇ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਬਾਹਰੀ ਸਮਾਗਮਾਂ, ਸ਼ਾਪਿੰਗ ਮਾਲਜ਼, ਜਨਤਕ ਥਾਵਾਂ ’ਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਸਮਾਜਿਕ ਦੂਰੀ ਬਣਾਉਣ ਅਤੇ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਦੇ ਵੱਧ ਰਹੇ ਖ਼ਤਰੇ ਪ੍ਰਤੀ ਜਾਗਰੂਕ ਕਰਨ ਅਤੇ ਕੋਰੋਨਾ ਵੈਕਸੀਨ ਦੀ ਦੂਜੀ ਅਤੇ ਬੂਸਟਰ ਡੋਜ਼ ਲੈਣ ਲਈ ਕਿਹਾ ਗਿਆ ਹੈ।  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਸਿਵਲ ਹਸਪਤਾਲਾਂ ਨੂੰ ਕੋਵਿਡ ਟੈਸਟ ਦੀ ਪ੍ਰਕਿਰਿਆ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।  ਡਾ: ਅਖਿਲ ਸਰੀਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 27 ਦਸੰਬਰ ਨੂੰ ਰਾਜ ਪੱਧਰ ’ਤੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਨਾਲ ਸਬੰਧਤ ਤਿਆਰੀਆਂ ਦੀ ਜਾਂਚ ਲਈ ਇੱਕ ਮੌਕ ਡਰਿੱਲ ਵੀ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here