ਜਗਰਾਉਂ, 25 ਦਸੰਬਰ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਦੀ ਅਗਵਾਈ ਹੇਠ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਧਿਆਪਕਾਂ ਨੇ ਸਕੂਲ ਦੇ ਨਰਸਰੀ ਵਿੰਗ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਬੱਚਿਆਂ ਨੇ ਜਿੰਗਲ ਬੈੱਲ ’ਤੇ ਡਾਂਸ ਕੀਤਾ। ਛੋਟੇ-ਛੋਟੇ ਬੱਚੇ ਕ੍ਰਿਸਮਸ ਦਾ ਤਿਉਹਾਰ ਮਨਾਉਣ ਲਈ ਬਹੁਤ ਹੀ ਖੂਬਸੂਰਤ ਲੱਗ ਰਹੇ ਸਨ। ਡਾਇਰੈਕਟਰ ਸ਼ਸ਼ੀ ਜੈਨ ਨੇ ਬੱਚਿਆਂ ਨੂੰ ਪ੍ਰਭੂ ਯਿਸੂ ਮਸੀਹ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਇਸ ਦਿਨ ਪ੍ਰਭੂ ਯਿਸੂ ਮਸੀਹ ਦਾ ਜਨਮ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹਰ ਸਾਲ ਪੂਰੇ ਭਾਰਤ ਵਿੱਚ ਕ੍ਰਿਸਮਿਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਕ੍ਰਿਸਮਿਸ ਦੀ ਵਧਾਈ ਦਿੱਤੀ ਗਈ।
