Home ਪਰਸਾਸ਼ਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ...

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

37
0

ਮਾਲੇਰਕੋਟਲਾ 27 ਦਸੰਬਰ 🙁 ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਿਤ ਕੀਤੀ ਗਈ । ਇਸ ਮੌਕੇ ਸਹਾਇਕ ਖੋਜ ਅਫ਼ਸਰ, ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਭਾਗ ਰਾਜ ਕੁਮਾਰ,ਅੰਕੜਾ ਸਹਾਇਕ ਸ੍ਰੀ ਕਰਮਜੀਤ ਸਿੰਘ, ਐਗਜ਼ੀਕਿਊਟਿਵ ਇੰਜੀਨੀਅਰ ਪੰਚਾਇਤੀ ਰਾਜ ਸ੍ਰੀ ਜਸਵੀਰ ਸਿੰਘ, ਐਸ.ਡੀ.ਓ ਹਨੀ ਗੁਪਤਾ, ਈ.ਓ ਮਨਿੰਦਰਪਾਲ ਸਿੰਘ, ਬੀ.ਡੀ.ਪੀ.ਓ ਮਾਲੇਰਕੋਟਲਾ ਜਸਮਿੰਦਰ ਸਿੰਘ,ਬੀ.ਡੀ.ਪੀ.ਓ ਅਹਿਮਦਗੜ੍ਹ ਸੁਮਰਿਤਾ, ਬੀ.ਡੀ.ਪੀ.ਓ (ਐਚ) ਬਬਲਜੀਤ ਕੌਰ, ਐਸ.ਡੀ.ਈ. ਸ੍ਰੀ ਵੀਰ ਦਵਿੰਦਰ ਸਿੰਘ ,ਐਕਸੀਅਨ ਪੀ.ਐਸ.ਪੀ.ਸੀ.ਐਲ ਸ੍ਰੀ ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ,ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰ ਲਿਆ ਜਾਵੇ। ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਵੇ, ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਭਾਗੀ ਉਪਚਾਰਿਕਤਾਵਾਂ ਮੁਕੰਮਲ ਕੀਤੀ ਜਾ ਸਕਣ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿਤ ਨਿੱਜੀ ਤੌਰ ‘ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ।ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਲੋੜੀਂਦੇ ਪੈਂਡਿੰਗ ਦਸਤਾਵੇਜ਼ਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿਥੇ ਸਮੇਂ ‘ਚ ਮੁਕੰਮਲ ਕਰਨ ਲਈ ਕੰਮ ‘ਚ ਤੇਜ਼ੀ ਲਿਆਉਣ| ਕੰਮਾਂ ’ਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਨਾ ਕੀਤੀ ਜਾਵੇ ਅਤੇ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਪ੍ਰਦਾਨ ਕਰਨ, ਤਾਂ ਜੋ ਹੇਠਲੇ ਪੱਧਰ ਤੱਕ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ  ਕੰਮਾਂ ’ਚ ਦੇਰੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਨਾ ਕੀਤੀ ਜਾਵੇ ਅਤੇ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਉਨ੍ਹਾਂ ਹੋਰ ਕਿਹਾ ਕਿ ਕੰਮ ਦੀ ਗੁਣਵੰਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸਤ ਨਹੀਂ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here