ਅੰਮ੍ਰਿਤਸਰ 12 ਮਾਰਚ (ਬਿਊਰੋ) ਪੰਜਾਬ ਵਿੱਚ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।84 ਸਾਲਾ ਨਿਰਮਲ ਸਿੰਘ ਪਿਛਲੇ 52 ਸਾਲਾਂ ਤੋਂ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹੋਏ ਸਨ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਵਜੋਂ ਵੀ ਲੰਬਾ ਸਮਾਂ ਸੇਵਾ ਨਿਭਾਈ ਅਤੇ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ।ਨਿਰਮਲ ਸਿੰਘ ਨੂੰ 12 ਮਾਰਚ ਦੀ ਸ਼ਾਮ ਦਿਲ ਦਾ ਦੌਰਾ ਪਿਆ ਸੀ ਅਤੇ ਹਸਪਤਾਲ ‘ਚ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ। ਨਿਰਮਲ ਸਿੰਘ ਆਪਣੇ ਮਗਰੋਂ 2 ਬੇਟੇ ਅਤੇ 3 ਬੇਟੀਆਂ ਛੱਡ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਹਨ।13 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਗੁਰੂਦੁਆਰਾ ਸ਼ਹੀਦਾਂ ਨੇੜਲੇ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।