ਹਸਪਤਾਲ ਵਿੱਚ ਐਮਰਜੈਂਸੀ ਮੌਕੇ ਬੱਚਿਆਂ ਨੂੰ ਮਿਲੇਗੀ ਵੱਡੀ ਰਾਹਤ
ਜਗਰਾਓਂ, 28 ਦਸੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ )-ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਜਗਰਾਉਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਕਿੱਟ ਸੀ-ਪਾਈਪ ਸੈਟ ਭੇਂਟ ਕੀਤੇ ਗਏ ਹਨ। ਜੋ ਵੈਂਟੀਲੇਟਰ ਦੀ ਤਰ੍ਹਾਂ ਹੀ ਕੰਮ ਕਰਦੇ ਹਨ ਅਤੇ ਐਮਰਜੈਂਸੀ ਮੌਕੇ ਬੱਚਿਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ। ਇਸ ਮੌਕੇ ਵਿਧਾਇਕ ਮਾਣੂੰਕੇ ਵੱਲੋਂ ਸੰਸਥਾ ਅਤੇ ਉਬਰਾਏ ਭਰਾਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿਵਲ ਹਸਪਤਾਲ ਜਗਰਾਉਂ ਅਤੇ ਜੱਚਾ-ਬੱਚਾ ਹਸਪਤਾਲ ਵਿੱਚ ਲੋਕਾਂ ਨੂੰ ਅਤਿ ਅਧੁਨਿਕ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਅਤੇ ਪੰਜਾਬ ਸਰਕਾਰ ਵੀ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਬਚਨਵੱਧ ਹੈ। ਇਸ ਮੌਕੇ ਸਿਵਲ ਹਸਪਤਾਲ ਜਗਰਾਉਂ ਦੇ ਐਸ.ਐਮ.ਓ.ਡਾ.ਪੁਨੀਤ ਸਿੱਧੂ ਨੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਹਾਰਟ ਦੇ ਮਰੀਜ਼ਾਂ ਨੂੰ ਐਮਰਜੈਂਸੀ ਮੌਕੇ ਲੱਗਣ ਵਾਲਾ 28 ਹਜ਼ਾਰ ਰੁਪਏ ਦੀ ਕੀਮਤ ਵਾਲਾ ਟੀਕਾ ਸਿਵਲ ਹਸਪਤਾਲ ਜਗਰਾਉਂ ਵਿਖੇ ਮੁਫ਼ਤ ਲਗਾਇਆ ਜਾਂਦਾ ਹੈ। ਡਾ.ਪੁਨੀਤ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਡਲਿਵਰੀ ਕੇਸ ਦੇ ਮਰੀਜ਼ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਰੈਫਰ ਕੀਤਾ ਜਾਂਦਾ ਹੈ, ਤਾਂ ਜੇਕਰ ਸਿਵਲ ਹਸਪਤਾਲ ਲੁਧਿਆਣਾ ਵਿਖੇ ਵੀ ਡਲਿਵਰੀ ਕੇਸ ਦੇ ਮਰੀਜ਼ ਦਾ ਇਲਾਜ਼ ਵੀ ਉਪਲੱਬਧ ਨਹੀਂ ਹੁੰਦਾ ਤਾਂ ਉਸ ਮਰੀਜ਼ ਨੂੰ ਸੀ.ਐਮ.ਸੀ.ਹਸਪਤਾਲ ਲੁਧਿਆਣਾ ਵਿਖੇ ਰੈਫ਼ਰ ਕੀਤਾ ਜਾਂਦਾ ਹੈ। ਜਿਥੇ ਕਿ ਪੰਜਾਬ ਸਰਕਾਰ ਵੱਲੋਂ ਹੋਏ ਸਮਝੌਤੇ ਅਨੁਸਾਰ ਡਲਿਵਰੀ ਕੇਸ ਦੇ ਮਰੀਜ਼ਾਂ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਉਬਰਾਏ ਵੱਲੋਂ ਪਿਛਲੇ ਦਿਨੀ ਸਿਵਲ ਹਸਪਤਾਲ ਵਾਸਤੇ ਦਵਾਈਆਂ ਵੀ ਭੇਂਟ ਕੀਤੀਆਂ ਗਈਆਂ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਡਾ.ਈਸ਼ਾ ਢੀਂਗਰਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਡਾ ਗੁਰਪ੍ਰੀਤ ਸਿੰਘ ਸੱਗੂ, ਡਾ.ਅਸ਼ਵਨੀ ਸ਼ਰਮਾਂ, ਡਾ.ਮਨਦੀਪ ਸਿੰਘ ਸਰਾਂ, ਐਡਵੋਕੇਟ ਕਰਮ ਸਿੰਘ ਸਿੱਧੂ, ਕਾਕਾ ਕੋਠੇ ਅੱਠ ਚੱਕ, ਡੋਗਾ ਕੋਠੇ ਅੱਠ ਚੱਕ ਆਦਿ ਵੀ ਹਾਜ਼ਰ ਸਨ।