ਜਗਰਾਓਂ 28 ਦਸੰਬਰ ( ਬਲਦੇਵ ਸਿੰਘ )- ਮੋਤੀ ਬਾਗ ਗਲੀ ਨੰਬਰ 3,ਕੱਚਾ ਮਲਕ ਰੋਡ ਜਗਰਾਉਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਿਤ ਦੀਵਾਨ ਵੀਰਵਾਰ 29-12-2022 ਨੂੰ ਹੋਵੇਗਾ ਇਸ ਵਿਚ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਕੁਲਜੀਤ ਸਿੰਘ ਆਪਣੇ ਜੱਥੇ ਸਮੇਤ ਹਾਜ਼ਰੀ ਭਰ ਕੇ ਸੰਗਤਾਂ ਨੂੰ ਨੌਂ ਨਿਹਾਲ ਕਰਨਗੇ।ਇਸ ਸਮੇਂ ਕਥਾ -ਕੀਰਤਨ ਅਤੇ ਗੁਰਮਤਿ ਵਿਚਾਰਾਂ ਵੀ ਹੋਣਗੀਆਂ, ਪ੍ਰਬੰਧਿਕ ਸੇਵਾਦਾਰ ਗੁਰਪ੍ਰੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਪਰਿਵਾਰ ਸਮੇਤ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।