ਕੌਂਸਲਰ ਸਹੋਤਾ ਨੇ ਵੀਡੀਓ ਜਾਰੀ ਕਰਕੇ ਸੱਤਾਧਾਰੀ ਧਿਰ ਤੇ ਲਗਾਏ ਦੋਸ਼
ਜਗਰਾਉਂ, 29 ਦਸੰਬਰ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-30 ਦਸੰਬਰ ਨੂੰ ਬੇਭਰੋਸਗੀ ਪ੍ਰਸਤਾਵ ਨੂੰ ਲੈ ਕੇ ਨਗਰ ਕੌਂਸਲ ਵਿੱਚ ਹੋਣ ਜਾ ਰਹੀ ਮੀਟਿੰਗ ਤੋਂ ਪਹਿਲਾਂ ਸ਼ਹਿਰ ਦੀ ਸਿਆਸਤ ਵਿਚ ਗਰਮਾਹਟ ਆ ਗਈ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਇਸ ਮੀਟਿੰਗ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕਰਨ ’ਚ ਜੁਟਿਆ ਹੋਇਆ ਹੈ, ਉਥੇ ਹੀ ਨਗਰ ਕੌਂਸਿਲ ਦੇ ਦੋਵੇਂ ਧੜਿਆਂ ਵਲੋਂ ਇੱਕ ਦੂਜੇ ’ਤੇ ਦੋਸ਼ ਲਗਾਉਣ ਦਾ ਸਿਲਸਿਲਾ ਵੀ ਜਾਰੀ ਹੈ। ਲੰਮੇ ਸਮੇਂ ਤੋਂ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ ਪ੍ਰਧਾਨ ਦੀ ਕੁਰਸੀ ਤੋਂ ਹਟਾਉਣ ਲਈ ਨਗਰ ਕੌਾਸਲ ’ਚ ਬਾਗੀ ਕਾਂਗਰਸੀ ਕੌਸਲਰਾਂ ਵਲੋਂ ਵਿਰੋਧੀ ਧਿਰ ਦੇ ਕੌਸਲਰਾਂ ਨਾਲ ਮਿਲ ਕੇ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਤੋਂ ਬਾਅਦ ਹੁਣ 30 ਦਸੰਬਰ ਨੂੰ ਸਵੇਰੇ ਸਾਢੇ 11 ਵਜੇ ਇਸ ਐਪੀਸੋਡ ਦਾ ਵੀ ਅੰਤ ਹੋ ਜਾਵਨੇਗਾ ਅਤੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਪਤਾ ਚੱਲ ਜਾਏਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ। ਪ੍ਰਧਾਨ ਰਾਣਾ ਅਪਣੀ ਕੁਰਸੀ ਬਚਾ ਪਾਉਂਦੇ ਹਨ ਜਾਂ ਨਹੀਂ। ਇਸਤੇ ਸਮੁੱਚੇ ਸ਼ਹਿਰ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।
ਕੌਂਸਲਰ ਦੀ ਬਣੀ ਵੀਡੀਓ ਸੋਸ਼ਲ ਮੀਡੀਆ ’ਤੇ ਚਰਚਾ ’ਚ -30 ਦਸੰਬਰ ਨੂੰ ਹੋਣ ਵਾਲੀ ਹਾਊਸ ਦੀ ਮੀਟਿੰਗ ਤੋਂ ਪਹਿਲਾਂ ਕੌਂਸਲਰ ਰਮੇਸ਼ ਕੁਮਾਰ ਮੇਸ਼ੀ ਸਹੋਤਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਸੱਤਾਧਾਰੀ ਧਿਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ ਛੱਡਣ ਲਈ ਉਸਦੇ ਉੱਪਰ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ ਉਸ ਖਿਲਾਫ ਪਹਿਲਾਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ 30 ਦਸੰਬਰ ਨੂੰ ਹੋਣ ਜਾ ਰਹੀ ਮੀਟਿੰਗ ਜਿਸ ਵਿੱਚ ਉਹ ਪ੍ਰਧਾਨ ਰਾਣਾ ਦੇ ਹੱਕ ਵਿੱਚ ਜ਼ੋਰਦਾਰ ਮਤਦਾਨ ਕਰਨ ਜਾ ਰਹੇ ਹਨ, ਵਿਚ ਜਾਣ ਤੋਂ ਰੋਕਣ ਲਈ ਹੁਣ ਉਸਦੇ ਵਿਰੁੱਧ ਪਹਿਲਾਂ ਦਰਜ ਕੀਤੇ ਗਏ ਕੇਸ ਵਿਚ ਕੁਰਪਸ਼ਣ ਐਕਟ ਜਾ ਵਾਧਾ ਕਰਨ ਦੇ ਦੋਸ਼ ਲਗਾਏ ਗਏ ਹਨ। ਪਰ ਉਹ 30 ਦਸੰਬਰ ਨੂੰ ਸੋਸ਼ਲ ਮੀਡੀਆ ਰਾਹੀਂ ਕਿਹਾ ਲਕਿ 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਪ੍ਰਧਾਨ ਜਤਿੰਦਰ ਪਾਲ ਰਾਣਾ ਦੇ ਹੱਕ ਵਿੱਚ ਆਪਣੀ ਵੋਟ ਦਾ ਐਲਾਨ ਕੀਤਾ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਿਆਸੀ ਦਬਾਅ ਕਾਰਨ ਉਸਨੂੰ ਹੋਣ ਵਾਲੀ ਸਦਨ ਦੀ ਮੀਟਿੰਗ ਤੋਂ ਦੂਰ ਰੱਖਿਆ ਜਾ ਸਕਦਾ ਹੈ।
ਕੀ ਕਹਿਣਾ ਹੈ ਡੀਐਸਪੀ ਦਾ-ਇਸ ਸਬੰਧੀ ਡੀਐਸਪੀ ਸਤਵਿੰਦਰ ਸਿੰਘ ਵਿਰਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੌਂਸਲਰ ਵੱਲੋਂ ਵੀਡੀਓ ਵਿੱਚ ਜੋ ਦੋਸ਼ ਲਾਇਆ ਗਿਆ ਹੈ ਉਹ ਗਲਤ ਹੈ। ਉਸਦੇ ਖ਼ਿਲਾਫ਼ ਅਜਿਹਾ ਕੋਈ ਹੋਰ ਕੇਸ ਦਰਜ ਨਹੀਂ ਕੀਤਾ ਗਿਆ।
ਕੀ ਕਹਿਣਾ ਹੈ ਵਿਧਾਇਕ ਦਾ-ਇਸ ਸਬੰਧੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਨਗਰ ਕੌਂਸਲ ’ਚ ਹੋਣ ਵਾਲੀ ਮੀਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਹੋਵੇਗੀ। ਇਸ ਲਈ ਕਿਸੇ ’ਤੇ ਕੋਈ ਦਬਾਅ ਨਹੀਂ ਹੈ। ਕੌਂਸਲਰ ਸਹੋਤਾ ਵੱਲੋਂ ਲਾਏ ਦੋਸ਼ ਬੇਬੁਨਿਆਦ ਹਨ। ਉਸ ਖ਼ਿਲਾਫ਼ ਪਹਿਲਾਂ ਦਰਜ ਧੋਖਾਧੜੀ ਦੇ ਕੇਸ ਵਿੱਚ ਵੀ ਉਨਾਂ ਦੀ ਕੋਈ ਭੂਮਿਕਾ ਨਹੀਂ ਹੈ। ਜੇਕਰ ਪੁਲਿਸ ਜਾਂਚ ਤੋਂ ਬਾਅਦ ਕਿਸੇ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਕਰਦੀ ਹੈ ਤਾਂ ਇਹ ਪੁਲਿਸ ਦਾ ਕੰਮ ਹੈ। ਇਸ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੈ। ਇਹ ਸਿਰਫ ਫਕੀ ਸ਼ੌਹਰਤ ਹਾਸਿਲ ਕਰਨ ਲਈ ਸਟੱਟਬਾਜੀ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।