ਜਗਰਾਉਂ, 1 ਜਨਵਰੀ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਸ਼ੁਰੂ ਕਰਦਿਆਂ ਸੀਐੱਮਸੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਵਿਖੇ ਲਗਾਇਆ| ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸਰਪ੍ਰਸਤ ਰਾਜਿੰਦਰ ਜੈਨ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦਾ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਪਤੀ ਪੋ੍. ਸੁਖਵਿੰਦਰ ਸਿੰਘ ਨੇ ਉਦਘਾਟਨ ਕੀਤਾ। ਕੈਂਪ ਵਿਚ ਸੀਐੱਮਸੀ ਦੇ ਡਾ: ਗੁਰਭੇਜ ਸਿੰਘ ਨੇ ਦਿਲ ਦੀਆਂ ਬਿਮਾਰੀਆਂ ਦੇ 52 ਮਰੀਜ਼ਾਂ ਦਾ ਚੈੱਕਅੱਪ ਕਰਦਿਆਂ ਮਰੀਜ਼ਾਂ ਨੂੰ ਬਿਮਾਰੀ ਦੇ ਇਲਾਜ ਤੋਂ ਬਿਹਤਰ ਪਰਹੇਜ਼ ਰੱਖਣ ਦੇ ਨੁਕਤੇ ਸਮਝਾਏ| ਉਨ੍ਹਾਂ ਦੱਸਿਆ ਕਿ ਸੀਐੱਮਸੀ ਅਤੇ ਲੋਕ ਸੇਵਾ ਸੁਸਾਇਟੀ ਦਾ ਮਕਸਦ ਇਨਸਾਨੀਅਤ ਦੀ ਸੇਵਾ ਕਰਨਾ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਦੋਵੇਂ ਸੰਸਥਾਵਾਂ ਮਿਲ ਕੇ ਭਵਿੱਖ ਵਿਚ ਕੰਮ ਕਰਨਗੀਆਂ| ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਸਰਪ੍ਰਸਤ ਰਾਜਿੰਦਰ ਜੈਨ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਜਿੱਥੇ ਹਰੇਕ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ ਉੱਥੇ ਡਾ: ਗੁਰਭੇਜ ਸਿੰਘ ਵੱਲੋਂ ਵੀ ਮਹੀਨੇ ਵਿਚ ਇੱਕ ਕੈਂਪ ਵਿਚ ਲਗਾਇਆ ਜਾਵੇਗਾ| ਕੈਂਪ ਵਿਚ 47 ਮਰੀਜ਼ਾਂ ਦੀ ਈਸੀਜੀ ਟੈੱਸਟ ਅਤੇ 52 ਮਰੀਜ਼ਾਂ ਦਾ ਸ਼ੂਗਰ ਟੈੱਸਟ ਕਰਨ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ| ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰੀਤਮ ਸਿੰਘ ਅਖਾੜਾ, ਕੁਲਵਿੰਦਰ ਸਿੰਘ ਕਾਲਾ, ਰਛਪਾਲ ਸਿੰਘ ਸਮੇਤ ਸੁਸਾਇਟੀ ਦੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ, ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਸੁਖਦੇਵ ਗਰਗ, ਰਾਜਿੰਦਰ ਜੈਨ ਕਾਕਾ, ਕਪਿਲ ਸ਼ਰਮਾ, ਆਰ ਕੇ ਗੋਇਲ, ਡਾ: ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ, ਪ੍ਰਸ਼ੋਤਮ ਅਗਰਵਾਲ, ਰਾਜਨ ਸਿੰਗਲਾ ਆਦਿ ਹਾਜ਼ਰ ਸਨ|