Home Political ਸਰਕਾਰ ਨੇ ਪਿੰਡ-ਪਿੰਡ ਪਹੁੰਚਾਇਆ ਸਾਫ ਪੀਣਯੋਗ ਪਾਣੀ ਅਤੇ ਸਫਾਈ ਲਈ ਕੌਮੀ ਪੱਧਰ...

ਸਰਕਾਰ ਨੇ ਪਿੰਡ-ਪਿੰਡ ਪਹੁੰਚਾਇਆ ਸਾਫ ਪੀਣਯੋਗ ਪਾਣੀ ਅਤੇ ਸਫਾਈ ਲਈ ਕੌਮੀ ਪੱਧਰ ‘ਤੇ ਖੱਟਿਆ ਮਾਣ-ਸਨਮਾਨ : ਜਿੰਪਾ

63
0

L ਅਤੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਪੂਰੀ ਹੋ ਗਈ ਹੈ। ਸ਼ਹਿਰ ਦਾ ਜਿਹੜਾ ਗੰਦਾ ਪਾਣੀ ਗਲੀਆਂ, ਨਾਲੀਆਂ ਰਾਹੀਂ ਨਦੀਆਂ ਦੇ ਪਾਣੀ ਨੂੰ ਦੂਸ਼ਿਤ ਕਰਦਾ ਸੀ ਉਹ ਬੰਦ ਹੋ ਗਿਆ ਹੈ।ਜਿੰਪਾ ਨੇ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ 2022 ਵਿਚ ਪੰਜਾਬ ਨੇ ਉੱਤਰੀ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਇਨਾਮ ਤਹਿਤ ਭਾਰਤ ਸਰਕਾਰ ਨੇ ਸੂਬੇ ਨੂੰ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।  ਇਸ ਸਰਵੇਖਣ ਵਿਚ ਇਸ ਤੋਂ ਇਲਾਵਾ ਵੀ ਪੰਜਾਬ ਨੇ 3 ਹੋਰ ਐਵਾਰਡ ਹਾਸਲ ਕੀਤੇ ਜਿਨ੍ਹਾਂ ਵਿਚ ਬਾਇਓਗ੍ਰੇਡੇਬਲ ਕੂੜਾ ਪ੍ਰਬੰਧਨ ਤਹਿਤ ਬਣਾਈ ਵਾਲ ਪੇਂਟਿੰਗ ਲਈ ਪਹਿਲਾ ਇਨਾਮ ਜਦਕਿ ਪਲਾਸਟਿਕ ਕੂੜੇ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਸੂਬੇ ਦੇ 5.88 ਲੱਖ ਘਰਾਂ ਵਿਚ ਟਾਇਲਟ ਬਣਾਈਆਂ ਗਈਆਂ। ਇਸ ਸਾਲ ਸੂਬੇ ਦੇ 750 ਪਿੰਡਾਂ ਨੂੰ ਖੁੱਲ੍ਹੇ ਵਿਚ ਸ਼ੋਚ ਮੁਕਤ ਪਲੱਸ ਐਲਾਨਿਆ ਗਿਆ ਅਤੇ ਇਨ੍ਹਾਂ ਵਿਚ 45 ਪਿੰਡਾਂ ਨੂੰ ਤਾਂ ਮਾਡਲ ਪਿੰਡਾਂ ਦਾ ਰੁਤਬਾ ਹਾਸਲ ਹੋਇਆ। ਪੰਜਾਬ ਦੇ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਲਈ  ਕੂੜਾ ਪ੍ਰਬੰਧਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। 1256 ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਲਈ 10.79 ਕਰੋੜ ਰੁਪਏ ਜਾਰੀ ਕੀਤੇ ਗਏ ਜਦਕਿ 1753 ਪਿੰਡਾਂ ਵਿਚ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਲਈ 39.77 ਕਰੋੜ ਜਾਰੀ ਕੀਤੇ ਗਏ ਹਨ।ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਗੋਬਰ ਧਨ ਸਕੀਮ ਅਧੀਨ ਸਰਕਾਰੀ ਗਊਸ਼ਾਲਾਵਾਂ ਵਿਚ 19 ਮਾਡਲ ਬਾਇਓ ਗੈਸ ਪਲਾਂਟ ਪ੍ਰੋਜੈਕਟ ਸਥਾਪਤ ਕੀਤੇ ਗਏ ਹਨ ਜਿਸ ਨਾਲ ਗਊਸ਼ਾਲਾਵਾਂ ਨੂੰ ਵਿੱਤੀ ਲਾਭ ਹੋ ਰਿਹਾ ਹੈ। ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ  39.77 ਕਰੋੜ ਰੁਪਏ ਦੀ ਲਾਗਤ ਨਾਲ 1894 ਸਮੁਦਾਇਕ ਸੈਨੇਟਰੀ ਕੰਪਲੈਕਸਾਂ ਦੀ ਉਸਾਰੀ ਕੀਤੀ ਗਈ।ਜਿੰਪਾ ਨੇ ਕਿਹਾ ਕਿ ਸਾਲ 2022 ਦੇ ਸਿਰਫ 9 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੇ ਸਾਰਥਕ ਯਤਨ ਕੀਤੇ ਜਾਣਗੇ।

LEAVE A REPLY

Please enter your comment!
Please enter your name here