Home Protest ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਜਗਰਾਓ ਦੀ ਹੋਈ ਚੋਣ

ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਜਗਰਾਓ ਦੀ ਹੋਈ ਚੋਣ

57
0

ਨਿਹਾਲ ਸਿੰਘ ਤਲਵੰਡੀ ਨੌਅਬਾਦ ਪ੍ਰਧਾਨ, ਕ੍ਰਿਪਾਲ ਸਿੰਘ ਕੋਟ ਮਾਨ ਸਕੱਤਰ ਚੁਣੇ ਗਏ

ਜਗਰਾਓ-3 ਜਨਵਰੀ ( ਬਿਊਰੋ ) ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਜਗਰਾਓ ਦੀ ਚੋਣ ਮੀਟਿੰਗ ਰਣਜੀਤ ਸਿੰਘ ਗੋਰਸੀਆ, ਜਗਸੀਰ ਸਿੰਘ, ਸ਼ਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਕੋਟਮਾਨਾ ਵਿਖੇ ਹੋਈ। ਇਸ ਮੌਕੇ ਤੇ ਸਰਬ-ਸੰਮਤੀ ਨਾਲ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਜਗਰਾਓ ਨਿਹਾਲ ਸਿੰਘ ਤਲਵੰਡੀ ਨੌਅਬਾਦ ਪ੍ਰਧਾਨ, ਕ੍ਰਿਪਾਲ ਸਿੰਘ ਕੋਟਮਾਨ ਸਕੱਤਰ, ਜੋਰਾ ਸਿੰਘ ਗੋਰਸੀਆ ਖਾਨ ਮੁਹੰਮਦ ਸਹਾਇਕ ਸਕੱਤਰ, ਕਸ਼ਮੀਰ ਸਿੰਘ ਅੱਕੂਵਾਲ ਮੀਤ ਪ੍ਰਧਾਨ ਅਤੇ ਗੁਰਮੇਲ ਸਿੰਘ ਰੂਮੀ ਸਮੇਤ 15 ਮੈਂਬਰੀ ਕਮੇਟੀ ਦੀ ਚੋਣ ਹੋਈ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਸਹਾਇਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਤੇ ਅਮਰਜੀਤ ਸਿੰਘ ਸਹਿਜਾਦ ਨੇ ਸੰਬੋਧਨ ਕਰਦਿਆਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹ ਇਹ ਟੀਮ ਇਲਾਕੇ ਦੇ ਕਿਸਾਨਾਂ ਦੀਆਂ ਹੱਕੀ ਮੰਗਾ ਮਨਵਾਉਣ ਲਈ ਲੋਕਾ ਨੂੰ ਲਾਮਬੰਦ ਕਰਨ ਵਿੱਚ ਆਪਣਾ ਬਣਦਾ ਰੋਲ ਅਦਾ ਕਰੇਗੀ। ਉਹਨਾਂ ਕਿਹਾ ਕਿ ਹਾਕਮਾਂ ਦੀਆਂ ਕਾਰਪੋਰੇਟ ਪੱਖ ਦੀਆਂ ਬਣ ਰਹੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਜਿੱਥੇ ਲੋਕਾ ਨੂੰ ਜਾਗਰੂਕ ਕਰਨ ਦੀ ਲੋੜ ਹੈ ਉੱਥੇ ਕਿਰਤੀ ਕਿਸਾਨਾਂ ਦੇ ਸੰਘਰਸ਼ ਨੂੰ ਤੇਜ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸਿਕੰਦਰ ਸਿੰਘ ਹਿਮਾਯੂਪੁੱਰ, ਮਲਕੀਤ ਸਿੰਘ ਕਿਲ੍ਹਾ ਰਾਏਪੁਰ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਗੁਰਮੁੱਖ ਸਿੰਘ ਦਿਆਲ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here