ਜਗਰਾਓਂ, 3 ਜਨਵਰੀ ( ਮੋਹਿਤ ਜੈਨ)- ਲੋਕ ਸੇਵਾ ਸੁਸਾਇਟੀ ਨੇ ਮੰਗਲਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਸਜਾਏ ਨਗਰ ਕੀਰਤਨ ਸਮੇਂ ਲੱਡੂ ਵੰਡੇ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਕੰਵਲ ਕੱਕੜ ਨੇ ਮੈਂਬਰਾਂ ਨਾਲ ਲੱਡੂ ਵੰਡਦੇ ਹੋਏ ਸਮੂਹ ਸ਼ਹਿਰ ਨਿਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ| ਇਸ ਮੌਕੇ ਕੁਲਭੂਸ਼ਨ ਗੁਪਤਾ, ਸੁਨੀਲ ਬਜਾਜ, ਰਾਜੀਵ ਗੁਪਤਾ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਆਰ ਕੇ ਗੋਇਲ, ਮਨੋਹਰ ਸਿੰਘ ਟੱਕਰ, ਰਾਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਜਸਵੰਤ ਸਿੰਘ, ਜਗਦੀਪ ਸਿੰਘ, ਡਾ: ਭਾਰਤ ਭੂਸ਼ਨ ਬਾਂਸਲ, ਪ੍ਰਸ਼ੋਤਮ ਅਗਰਵਾਲ, ਪ੍ਰਵੀਨ ਮਿੱਤਲ, ਸੁਖਜਿੰਦਰ ਸਿੰਘ ਢਿੱਲੋਂ, ਲਾਕੇਸ਼ ਟੰਡਨ, ਅਨਿਲ ਮਲਹੋਤਰਾ ਆਦਿ ਸੁਸਾਇਟੀ ਮੈਂਬਰ ਹਾਜ਼ਰ ਸਨ ।
