Home Political ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ...

ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ

52
0

– ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ  ਕਰਨ ਬੈਂਕ : ਰਾਜਦੀਪ ਕੌਰ

ਮਾਲੇਰਕੋਟਲਾ 3 ਜਨਵਰੀ ( ਵਿਕਾਸ ਮਠਾੜੂ, ਮੋਹਿਤ ਜੈਨ)-ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਆਫ਼ਿਸ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਸਲਾਹਕਾਰ ਸੰਮਤੀ, ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਅਤੇ ਜ਼ਿਲ੍ਹਾ ਲੈਵਲ ਸਕਿਉਰਿਟੀ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ,ਮਾਲੇਰਕੋਟਲਾ ਮਿਸ ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2022-23 ਦੀ ਸਤੰਬਰ 2022 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆਂ ਗਿਆ। ਇਸ ਮੌਕੇ ਨਾਬਾਰਡ ਵੱਲੋਂ ਤਿਆਰ ਕੀਤੀ ਜ਼ਿਲ੍ਹਾ ਮਾਲੇਰਕੋਟਲਾ ਦੀ ਪਹਿਲੀ ਪੀ.ਐਲ.ਪੀ. ਜਾਰੀ ਕੀਤੀ ਗਈ ।ਜ਼ਿਲ੍ਹਾ ਲੀਡ ਬੈਂਕ ਮੈਨੇਜਰ ਪੀ.ਕੇ. ਚੋਪੜਾ ਨੇ ਮੀਟਿੰਗ ਦਾ ਏਜੰਡਾ ਪੇਸ਼ ਕਰਦੇ ਹੋਏ ਦੱਸਿਆ ਕਿ 2022-23 ਦੀ ਯੋਜਨਾ ਅਧੀਨ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਬੈਂਕਾਂ ਨੇ ਸਤੰਬਰ 2022 ਦੀ ਖ਼ਤਮ ਹੋਣ ਵਾਲੀ ਤਿਮਾਹੀ ਤੱਕ ਤਰਜੀਹੀ ਖੇਤਰ/ਗੈਰ ਤਰਜੀਹੀ ਖੇਤਰਾਂ ਵਿੱਚ 657 ਕਰੋੜ ਰੁਪਏ ਦੇ ਕਰਜ਼ੇ ਵੰਡੇ। ਜਿਸ ਵਿੱਚ ਸਭ ਤੋਂ ਵੱਧ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੇ ਖੇਤਰ ਲਈ 381 ਕਰੋੜ ਰੁਪਏ ਦੇ ਕਰਜ਼ੇ ਵੰਡੇ। ਰਿਜ਼ਰਵ ਬੈਂਕ ਦੇ ਤੈਅ ਮਾਣਕ ਅਨੁਸਾਰ ਬੈਂਕਾਂ ਦੀ ਕਰਜ਼ਾ ਜਮ੍ਹਾਂ ਅਨੁਪਾਤ 40-60 ਪ੍ਰਤੀਸ਼ਤ ਹੋਣੀ ਜ਼ਰੂਰੀ ਹੈ।ਮਾਲੇਰਕੋਟਲਾ ਜ਼ਿਲ੍ਹਾ ਦੀ ਇਹ ਅਨੁਪਾਤ  ਪਹਿਲੀ ਤਿਮਾਹੀ ਦੇ ਅੰਕੜਿਆਂ ਤੋਂ ਵੱਧ ਕੇ 48.82 ਪ੍ਰਤੀਸ਼ਤ  ਦਰਜ ਕੀਤਾ ਗਿਆ ਹੈ ।ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਮਹਿਕਮਿਆਂ ਦੀਆਂ ਸਕੀਮਾਂ ਤਹਿਤ ਬਕਾਇਆ ਕਰਜ਼ਿਆਂ ਦੀਆਂ ਦਰਖ਼ਾਸਤਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ। ਸਾਰੇ ਸਰਕਾਰੀ ਏਜੰਸੀਆਂ ਦੇ ਅਧਿਕਾਰੀ ਅਤੇ ਬੈਂਕ ਅਧਿਕਾਰੀ ਮਿਲ ਕੇ ਇਹਨਾਂ ਬਕਾਇਆ ਪਈਆਂ ਦਰਖਾਸਤਾਂ ਦਾ ਨਿਪਟਾਰਾ ਅਗਲੀ ਮੀਟਿੰਗ ਤੋਂ ਪਹਿਲਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਬੈਂਕਾਂ ਵਿੱਚ ਕੰਮ ਲਈ ਆਉਣ ਵਾਲੇ ਖਾਤਾ ਧਾਰਕਾਂ/ਲੋੜਵੰਦਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ  । ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਹਰੇਕ ਬੈਂਕ ਆਪਣੀ ਘੱਟੋ ਘੱਟ ਇੱਕ ਬ੍ਰਾਂਚ ਵਿੱਚ ਆਧਾਰ ਕੇਂਦਰ ਜ਼ਰੂਰ ਸਥਾਪਿਤ ਕਰਨ ।ਉਹਨਾਂ ਨੇ ਬੈਂਕ ਅਧਿਕਾਰੀਆਂ ਨੂੰ  ਹਦਾਇਤ ਕਰ ਦੀਆਂ  ਕਿਹਾ ਕਿ ਸੈੱਲਫ਼ ਹੈਲਫ਼ ਗਰੁੱਪਾਂ ਦੇ ਪੈਡਿੰਗ ਖਾਤੇ ਇੱਕ ਹਫ਼ਤੇ ਵਿੱਚ ਖੋਲ੍ਹਣ ਨੂੰ ਯਕੀਨੀ ਬਣਾਉਣ ਅਤੇ  ਖੱਜਲ ਖ਼ੁਆਰ ਨਾ ਹੋਣ ਦਿੱਤਾ ਜਾਵੇ । ਉਹਨਾਂ ਨੇ ਕੇਂਦਰੀ ਸਰਕਾਰ ਦੀਆਂ ਪ੍ਰਧਾਨ ਮੰਤਰੀ ਦੇ ਨਾਮ ਤੇ ਚਲਦੀਆਂ ਬੀਮੇ ਅਤੇ ਪੈਨਸ਼ਨ ਦੀਆਂ ਸਕੀਮਾਂ ਤੋਂ ਲੋਕਾਂ ਨੂੰ ਕੈਂਪ ਲਗਾ ਕੇ ਜਾਣੂ  ਕਰਵਾਉਣ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਵਿੱਤੀ ਸਾਖਰਤਾ ਕੈਂਪ ਲਗਾਏ ਜਾਣ ਤਾਂ ਜੋ ਕਿ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ  ਲੋਕ ਭਲਾਈ ਸਕੀਮਾਂ ਦਾ ਜ਼ਿਆਦਾ ਤੋਂ ਜ਼ਿਆਦਾ ਪ੍ਰਚਾਰ ਹੋ ਸਕੇ । ਏ.ਜੀ.ਐਮ ਸੰਜੀਵ ਸਿੰਘ ਨੇ ਸੈੱਲਫ਼ ਹੈਲਪ ਗਰੁੱਪ, ਏ.ਟੀ.ਐਮ, ਐਫ.ਡੀ.ਆਰ ਅਤੇ ਬੈਂਕ ਲਾਕਰਾਂ ਬਾਰੇ ਆਰ.ਬੀ.ਆਈ ਦੀਆਂ ਨਵੀਂਆਂ ਹਦਾਇਤਾਂ ਤੋਂ ਜਾਣੂ ਕਰਵਾਇਆ । ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ, ਕਲੱਸਟਰ ਹੈੱਡ, ਪਟਿਆਲਾ ਮਨੀਸ਼ ਗੁਪਤਾ ਨੇ ਜ਼ਿਲ੍ਹੇ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਕਰਜ਼ੇ ਵੰਡ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਅਤੇ ਨਾਬਾਰਡ ਵੱਲੋਂ ਜੇ.ਐਲ.ਜੀ ਗਰੁੱਪਾਂ (ਜੁਆਇੰਟ ਲੈਬਲਟੀ ਗਰੁੱਪ) ਅਤੇ ਹੋਰ ਖੇਤੀਬਾੜੀ ਦੇ ਇਨਫਰਾ ਫੰਡ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਵੱਲੋਂ ਭਰੋਸਾ ਦਿਵਾਇਆ ਕਿ ਬੈਂਕਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਕਰਜ਼ੇ ਮੁਹੱਈਆ ਕਰਵਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਵੱਖ ਵੱਖ ਬੈਂਕਾਂ ਦੇ ਮੈਨੇਜਰਾਂ ਤੋਂ ਇਲਾਵਾ ਹੋਰ ਵਿਭਾਗਾਂ ਅਧਿਕਾਰੀ ਵੀ ਮੌਜੂਦ ਸਨ ।

LEAVE A REPLY

Please enter your comment!
Please enter your name here