Home ਪਰਸਾਸ਼ਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

50
0

ਫ਼ਤਹਿਗੜ੍ਹ ਸਾਹਿਬ, 3 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ madhaar ਐਪ ਰਾਹੀਂ ਜਾਂ ਆਫਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਵਿਲੱਖਣ 12-ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿੱਚ ਵਸਨੀਕਾਂ ਦੀ ਪਛਾਣ ਦੇ ਇੱਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ। ਆਧਾਰ ਵਿੱਚ ਦਸਤਾਵੇਜ਼ਾਂ ਨੂੰ ਅੱਪਡੇਟ ਰੱਖਣਾ ਜੀਵਨ ਦੀ ਸੌਖ, ਬਿਹਤਰ ਸੇਵਾ ਪ੍ਰਦਾਨ ਕਰਨ ਵਿੱਚ ਮੱਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿੱਤ ਵਿੱਚ ਹੈ ਕਿ ਉਹ ਆਪਣੇ ਆਧਾਰ ਨੂੰ ਪਛਾਣ ਦੇ ਮੌਜੂਦਾ ਸਬੂਤ ਅਤੇ ਪਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿੱਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਆਧਾਰ ਨੂੰ ਅਪਡੇਟ ਕਰਨ ਦੇ ਨਾਲ-ਨਾਲ 5 ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟ੍ਰਿਕ ਅੱਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ।

LEAVE A REPLY

Please enter your comment!
Please enter your name here