ਲੁਧਿਆਣਾ, 5 ਜਨਵਰੀ ( ਲਿਕੇਸ਼ ਸ਼ਰਮਾਂ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵਲੋਂ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਉਦਘਾਟਨ ਕੀਤਾ ਗਿਆ ਜਿਹੜਾ ਕਿ ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ), ਲੁਧਿਆਣਾ ਦੇ ਤਾਲਮੇਲ ਨਾਲ 5 ਜਨਵਰੀ ਤੋਂ 10 ਜਨਵਰੀ 2023 ਤੱਕ ਪੰਜਾਬ ਟਰੇਡ ਸੈਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰਗੰਜ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਹੈਂਡਲੂਮ ਐਕਸਪੋ ਵਿੱਚ ਵੱਖ-ਵੱਖ ਹੈਂਡਲੂਮ ਉਤਪਾਦਾਂ ਦੇ ਡਿਸਪਲੇ-ਕਮ ਸੇਲ ਉਦੇਸ਼ ਲਈ 25 ਵਿਸ਼ੇਸ਼ ਸਟਾਲ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਦਰੀ/ਚਟਾਈ/ ਗਲੀਚੇ/ਬੈਂਡ ਦੀਆਂ ਚੱਦਰਾਂ/ਸ਼ਾਲਾਂ ਆਦਿ ਸ਼ਾਮਲ ਹਨ।