ਲੁਧਿਆਣਾ 13 ਮਾਰਚ (ਬਿਊਰੋ)ਪੰਜਾਬ ਵਿਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਬਠਿੰਡਾ, ਲੁਧਿਆਣਾ, ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿਚ ਸ਼ਨਿਚਰਵਾਰ ਨੂੰ ਸਰਕਾਰੀ ਦਫਤਰਾਂ ਵਿਚ ਨਵੀਆਂ ਤਸਵੀਰਾਂ ਲਗਾਈਆਂ ਗਈਆਂ। ਪਹਿਲਾਂ ਦਫਤਰਾਂ ਵਿਚ ਮੁੱਖ ਮੰਤਰੀ ਦੀ ਤਸਵੀਰ ਲੱਗੀ ਹੁੰਦੀ ਸੀ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੀ ਜਗ੍ਹਾ ਇਹ ਤਸਵੀਰਾਂ ਲਗਾਈਆਂ ਗਈਆਂ ਹਨ। ਚੋਣ ਜਿੱਤਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ’ਚ ਮੁੱਖ ਮੰਤਰੀ ਜਾਂ ਸਬੰਧਤ ਵਿਭਾਗ ਦੇ ਮੰਤਰੀ ਦੀ ਤਸਵੀਰਾਂ ਨਹੀਂ ਲੱਗੇਗੀ। ਉਨ੍ਹਾਂ ਦੀ ਜਗ੍ਹਾ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ
।