Home crime ਸੂਬੇ ’ਚ ਕਾਨੂੰਨ ਵਿਵਸਥਾ ਬੁਰੀ ਕਰ੍ਹਾਂ ਨਾਲ ਚਰਮਰਾਈ- ਬਿੱਟੂਪਿੰਡ ਬਾਰਦੇਕੇ ਵਿੱਚ ਹੋਏ...

ਸੂਬੇ ’ਚ ਕਾਨੂੰਨ ਵਿਵਸਥਾ ਬੁਰੀ ਕਰ੍ਹਾਂ ਨਾਲ ਚਰਮਰਾਈ- ਬਿੱਟੂ
ਪਿੰਡ ਬਾਰਦੇਕੇ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਸਾਂਸਦ ਬਿੱਟੂ ਪਹੁੰਚੇ ਥਾਣਾ ਸਦਰ

53
0


ਜਗਰਾਉਂ, 5 ਜਨਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ )-ਇਥੋਂ ਲਾਗੇ ਪਿੰਡ ਬਾਰਦੇੇਕੇ ਵਿੱਚ ਦਿਨ ਦਿਹਾੜੇ ਘਰ ਵਿੱਚ ਦਾਖ਼ਲ ਹੋ ਕੇ ਹੋਏ ਪਰਮਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀਰਵਾਰ ਨੂੰ ਜਗਰਾਉਂ ਪੁੱਜੇ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਉੱਚ ਪੁਲੀਸ ਅਧਿਕਾਰੀਆਂ ਨੂੰ ਮਿਲੇ।  ਇਸ ਮੌਕੇ ਲੁਧਿਆਣਾ ਰੇਂਜ ਦੇ ਆਈ.ਜੀ ਕੌਸਤੁਭ ਸ਼ਰਮਾ ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦੇਹਾਤ ਦੇ ਹੋਰ ਪੁਲਿਸ ਅਧਿਕਾਰੀਆਂ ਨਾਲ ਲੰਮੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਨੂੰ ਜਲਦ ਗਿ੍ਰਫ਼ਤਾਰ ਕਰਨ ਦੀ ਮੰਗ ਕੀਤੀ। ਪਰਿਵਾਰ ਵਲੋਂ ਮਿ੍ਰਤਕ ਪਰਮਜੀਤ ਸਿੰਘ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਉਸਦੇ ਕਾਤਲਾਂ ਦੇ ਫੜੇ ਜਾਣ ਤੱਕ ਨਾ ਕਰਨ ਦਜੇ ਫੈਸਲੇ ਤੇ ਸਾਸੰਦ ਬਿੱਟੂ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਹ ਆਪਸ ਵਿੱਚ ਸਲਾਹ ਕਰਕੇ ਪੋਸਟਮਾਰਟਮ ਕਰਵਾਉਣ ਅਤੇ ਮ੍ਰਿਤਕ ਪਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਨਾ ਕਰਨ ਸੰਬੰਧੀ ਫੈਸਲੇ ਤੇ ਮੁੜ ਵਿਚਾਰ ਕਰਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਇੱਕ ਮਿਹਨਤੀ ਵਿਅਕਤੀ ਸੀ ਜੋ ਆਪਣੇ ਪਿੰਡ ਵਿੱਚ ਬਿਜਲੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦਾਦਾ ਮਰਹੂਮ ਬੇਅੰਤ ਸਿੰਘ ਦੇ ਨਾਲ ਪੰਜਾਬ ਦਾ ਅਜਿਹਾ ਖੂਨੀ ਮਾਹੌਲ ਦੇਖਿਆ ਹੈ ਅਤੇ ਅੱਜ ਇੱਕ ਵਾਰ ਫਿਰ ਪੰਜਾਬ ਉਸੇ ਦੌਰ ਵਿੱਚੋਂ ਗੁਜ਼ਰਦਾ ਨਜ਼ਰ ਆ ਰਿਹਾ ਹੈ।  ਪੰਜਾਬ ਦੇ ਲੋਕਾਂ ਨੇ ਅਨਾੜੀਆਂ ਨੂੰ ਸੱਤਾ ਸੌਂਪ ਦਿੱਤੀ ਹੈ।  ਜਿਸ ਦੇ ਨਤੀਜੇ ਭੁਗਤਣੇ ਪੈ ਰਹੇ ਹਨ।  ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਕਤਲ ਦੇ ਮਾਮਲੇ ਵਿੱਚ ਡੀਜੀਪੀ ਪੰਜਾਬ ਨਾਲ ਵੀ ਗੱਲ ਕੀਤੀ ਹੈ ਅਤੇ ਥਾਣਾ ਸਦਰ ਜਗਰਾਉਂ ਪਹੁੰਚ ਕੇ ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਅਤੇ ਹੋਰ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਸੰਸਦ ਮੈਂਬਰ ਬਿੱਟੂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਆਪਣੀ ਜ਼ਿੰਮੇਵਾਰੀ ’ਤੇ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਹੈ ਅਤੇ ਮ੍ਰਿਤਕ ਪਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਕਰਨ ਲਈ ਵੀ ਕਿਹਾ ਹੈ। ਜਿਸਤੇ ਮਿ੍ਰਤਕ ਪਰਮਜੀਤ ਸਿੰਘ ਦੇ ਭਰਾ ਜਸਪਾਲ ਸਿੰਘ ਨੇ ਆਪਣੇ ਇਸ ਫੈਸਲੇ ਤੇ ਗੌਰ ਕਰਨ ਦਾ ਭਰੋਸਾ ਦਿਤਾ।

LEAVE A REPLY

Please enter your comment!
Please enter your name here