ਕਲਰਕ ਦਾ ਇਮਤਿਹਾਨ ਪਾਸ ਕਰਕੇ, ਡੀ.ਸੀ.ਦਫਤਰ ਵਿਖੇ ਹੋਇਆ ਤਾਇਨਾਤ
ਫਤਹਿਗੜ੍ਹ ਸਾਹਿਬ, 7 ਜਨਵਰੀ ( ਰਾਜਨ ਜੈਨ)-ਲੋਕਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵੱਡੀ ਗਿਣਤੀ ਲੋਕ ਆਪਣੇ ਪੈਰਾਂ ਤੇ ਖੜ੍ਹੇ ਵੀ ਹੋਏ ਹਨ। ਸਫ਼ਲਤਾ ਦੇ ਆਪਣੇ ਸਫ਼ਰ ਬਾਰੇ ਗੱਲ ਕਰਦਿਆਂ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਕਮਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ ਆਪਣੇ ਪੈਰਾਂ ਉਤੇ ਖੜ੍ਹਾ ਹੋਇਆ ਹੈ। ਕਮਲਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੀ ਲਾਇਬਰੇਰੀ ਦੇ ਬਹੁਤ ਹੀ ਸੁਖਾਵੇਂ ਤੇ ਹਾਂ ਪੱਖੀ ਮਾਹੌਲ ਕਰਕੇ ਉਹ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਕਲਰਕਾਂ ਦੀ ਅਸਾਮੀ ਲਈ ਲਏ ਗਏ ਇਮਤਿਹਾਨ ਨੂੰ ਪਾਸ ਕਰ ਸਕਿਆ ਹੈ ਅਤੇ ਉਸਨੇ ਦੱਸਿਆ ਕਿ ਇਹ ਉਹਨਾਂ ਦਾ ਸੁਪਨਾ ਸੀ ਕਿ ਉਹ ਡਿਪਟੀ ਕਮਿਸ਼ਨਰ ਦਫਤਰ,ਫਤਹਿਗੜ੍ਹ ਸਾਹਿਬ ਵਿੱਚ ਕੰਮ ਕਰੇ, ਜ਼ੋ ਕਿ ਬਿਊਰੋ ਦੀ ਮੱਦਦ ਨਾਲ ਪੂਰਾ ਹੋਇਆ।ਕਮਲਜੀਤ ਸਿੰਘ ਨੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਉਪਰਾਲਿਆਂ ਸਦਕਾ ਅੱਜ ਮੈਂ ਆਪਣੇ ਪੈਰਾਂ ਤੇ ਖੜ੍ਹਾ ਹੋ ਸਕਿਆ ਹੈ ਅਤੇ ਉਸਨੇ ਹੋਰਨਾਂ ਨੌਜਵਾਨਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਵੀ ਰੋਜ਼ਗਾਰ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਅਤੇ ਆਪਣੇ ਸੁਪਨੇ ਸਾਕਾਰ ਕਰਨ।
