Home ਖੇਤੀਬਾੜੀ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮਸ਼ੀਨਾਂ ਦੀਆਂ ਅਰਜ਼ੀਆਂ ਦੇਣ

ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮਸ਼ੀਨਾਂ ਦੀਆਂ ਅਰਜ਼ੀਆਂ ਦੇਣ

53
0


ਮਾਲੇਰਕੋਟਲਾ, 9 ਜਨਵਰੀ ( ਅਸ਼ਵਨੀ) -ਪੰਜਾਬ ਰਾਜ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ “ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ “ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)” ਤਹਿਤ ਵੱਖ ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਨੈਪ ਸੈਕ ਸਪਰੇਅਰ(ਹੈਂਡ, ਫੁੱਟ ਅਤੇ ਬੈਟਰੀ ਓਪਰੇਟਰ), ਟਰੈਕਟਰ ਓਪਰੇਟਰ ਸਪਰੇਅਰ(ਏਅਰ ਕੈਰੀਅਰ/ਏਅਰ ਅਸਿਸਟਡ)/ ਟਰੈਕਟਰ (ਬੂਮ ਟਾਈਪ),  ਫਾਰੇਜ ਬੇਲਰ,ਮਿਲੇਟ ਮਿਲ,ਆਇਲ ਮਿਲ, ਬਹੁਫ਼ਸਲੀ ਪਲਾਂਟਰ (20 ਐਚ.ਪੀ. ਤੋਂ ਘੱਟ ਸਮਰਥਾ ਵਾਲੇ ਟਰੈਕਟਰ ਲਈ ),ਫਾਰੇਜ ਹਾਰਵੈਸਟਰ, ਨੁਮੈਂਟਿਕ ਪਲਾਂਟਰ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 03-01-2023 ਤੱਕ ਕਿਸਾਨਾਂ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ।ਹੁਣ ਇਹਨਾਂ ਮਸ਼ੀਨਾਂ ਉੱਤੇ ਸਬਸਿਡੀ ਪ੍ਰਾਪਤ ਕਰਨ ਹਿੱਤ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ਵਿੱਚ 12-01-2023 ਤੱਕ ਦਾ ਵਾਧਾ ਕਰ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਐਸ.ਸੀ /ਮਹਿਲਾਵਾਂ/ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਉਕਤ ਮਸ਼ੀਨਾਂ 50 ਫ਼ੀਸਦੀ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਹੋਰ ਕਿਸਾਨਾਂ ਨੂੰ 40ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ । ਕਿਸਾਨ ਹੁਣ 12 ਜਨਵਰੀ, 2023 ਤੱਕ ਵਿਭਾਗ ਦੇ ਵੈੱਬ ਪੋਰਟਲ (Error! Hyperlink reference not valid.)ਤੇ ਆਨਲਾਈਨ ਫਾਰਮ ਭਰਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਨਿਰਧਾਰਿਤ ਸਮੇਂ ਤੱਕ ਪੋਰਟਲ ਤੇ ਪ੍ਰਾਪਤ ਅਰਜੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵੱਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here