ਫ਼ਤਹਿਗੜ੍ਹ ਸਾਹਿਬ, 9 ਜਨਵਰੀ ( ਰਾਜਨ ਜੈਨ, ਰੋਹਿਤ ਗੋਇਲ) –
ਫ਼ਤਹਿਗੜ੍ਹ ਸਾਹਿਬ ਵਿਖੇ ਵੀ.ਵੀ.ਆਈ.ਪੀ/ਵੀ.ਆਈ.ਪੀਜ਼ ਦੇ ਹੋਣ ਵਾਲੇ ਸੰਭਾਵੀ ਦੌਰਿਆਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਵਿਖੇ 11 ਜਨਵਰੀ, 2023 ਤੱਕ ਕਿਸੇ ਵੀ ਤਰ੍ਹਾਂ ਦੇ ਯੂ.ਏ.ਵੀ./ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਵਿੱਚ ਵੀ.ਵੀ.ਆਈ.ਪੀ/ਵੀ.ਆਈ.ਪੀਜ਼ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਕਾਰਨ ਜਾਰੀ ਕੀਤੇ ਗਏ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
