Home ਖੇਤੀਬਾੜੀ ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

62
0

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ ਆਯੋਜਿਤ

ਫਤਹਿਗੜ੍ਹ ਸਾਹਿਬ, 10 ਜਨਵਰੀ ( ਰਾਜਨ ਜੈਨ) -ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਕਰਨ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿਚ ਵੱਖ-ਵੱਖ ਪਿੰਡਾਂ ਤੋਂ ਲਗਭਗ 600  ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ। ਇਸ ਮੇਲੇ ਵਿੱਚ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ, ਪਸਾਰ, ਪੀ.ਏ. ਯੂ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਇਸ ਸਮਾਗਮ  ਵਿਚ ਕਿਸਾਨਾਂ  ਦੇ ਭਾਰੀ  ਇਕੱਠ ਨੂੰ ਸੰਬੋਧਿਤ ਕਰਦਿਆਂ ਕਿਸਾਨ ਵੀਰਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਦੇ ਮਾਹਿਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਪਰਾਲੀ ਦੀ ਸਬਜ਼ੀਆਂ ਦੀ ਕਾਸ਼ਤ ਅਤੇ ਬਟਨ ਖੁੰਬ ਦੀ ਕਾਸ਼ਤ ਵਿੱਚ ਸੁੱਚਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ।ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਵਿੱਚ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਦੇ ਸਹੀ ਸਮੇਂ ਅਤੇ ਤਰੀਕੇ ਬਾਰੇ ਦੱਸਿਆ।ਡਾ. ਜੀ.ਪੀ.ਐਸ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਖਾਦਾਂ ਦੇ ਸੁੱਚਜੇ ਪ੍ਰਬੰਧ ਬਾਰੇ ਚਾਨਣਾ ਪਾਇਆ।ਡਾ. ਸ਼ਿਵਾ ਭਮਬੋਟਾ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨੀਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੀ ਸਾਂਭ-ਸੰਭਾਲ ਦੀ ਵਰਤੋਂ ਲਈ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀ ਗਈ ਨਵੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਨਾਲ ਅੱਲਗ-ਅੱਲਗ ਵਿਭਾਗਾਂ ਨੇ ਇਸ ਸਮਾਗਮ ਵਿਚ ਪ੍ਰਦਰਸ਼ਨੀਆਂ ਲਗਾਈਆਂ। ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉੱਤਪਾਦਾਂ ਦੀ ਪ੍ਰਦਰਰਸ਼ਨੀ  ਲਗਾਈ। ਇਸ ਸਮਾਗਮ ਵਿਚ ਆਏ ਕਿਸਾਨ ਵੀਰਕ੍ਰਿਸ਼ੀ ਵਿਗਿਆਨ ਕੇਂਦਰ ਤੇ ਫਸਲੀ ਵਿਭਿੰਨਤਾ ਨੂੰ ਵੇਖ ਕੇ ਬਹੁਤ ਉਤਸ਼ਾਹਿਤ ਹੋਏ।।ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਫ਼ਤਿਹਗ੍ਹੜ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਾ. ਅਸ਼ੋਕ ਕੁਮਾਰ ਨੇ ਕਿਸਾਨ ਵੀਰਾਂ ਨੂੰ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ ਅਤੇ ਨਾਲ ਹੀ ਆਪਣੇ ਉਤਪਾਦਾਂ ਦੀ ਬਰੈਡਿੰਗ ਅਤੇ ਪੈਕਿੰਗਤੇ ਜ਼ੋਰ ਦਿੱਤਾ ਤਾਂ ਜ਼ੋ ਉਤਪਾਦ ਦਾ ਸਹੀ ਮੁੱਲ ਮਿਲ ਸਕੇ। ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫ਼ਤਿਹਗੜ੍ਹ ਸਾਹਿਬ ਨੇ ਸਾਰੇ ਮਹਿਮਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here