ਮਾਲੇਰਕੋਟਲਾ 10 ਜਨਵਰੀ ( ਮੋਹਿਤ ਜੈਨ)-ਕੇਂਦਰੀ ਸੰਚਾਰ ਬਿਊਰੋ ਚੰਡੀਗੜ੍ਹ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੁੰਦਨ ਲਾਲ ਰਾਮ ਪੁਰੀਆ ਧਰਮਸ਼ਾਲਾ, ਲਾਲ ਬਾਜ਼ਾਰ ਮਾਲੇਰਕੋਟਲਾ ਵਿਖੇ ਦੋ ਰੋਜ਼ਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਦੋ-ਰੋਜ਼ਾ ਪ੍ਰਦਰਸ਼ਨੀ 12 ਤੋਂ 13 ਜਨਵਰੀ ਤੱਕ ਚੱਲੇਗੀ। ਇਸ ਗੱਲ ਦੀ ਜਾਣਕਾਰੀ ਵਧੀਕ ਡਾਇਰੈਕਟਰ ਜਰਨਲ ਸ੍ਰੀ ਰਾਜਿੰਦਰ ਚੌਧਰੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਦੋ ਰੋਜ਼ਾ ਪ੍ਰਦਰਸ਼ਨੀ ਵਿੱਚ ਆਜ਼ਾਦੀ ਦੀ ਲੜਾਈ ਦੇ ਵੱਖ-ਵੱਖ ਪੜਾਵਾਂ ਅਤੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਜੀਵਨ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਇਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਉਨ੍ਹਾਂ ਸਕੀਮਾਂ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਵੀ ਇਸ ਪ੍ਰਦਰਸ਼ਨੀ ਵਿੱਚ ਦਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨੀ ਦੌਰਾਨ ਬਿਊਰੋ ਦੇ ਕਲਾਕਾਰਾਂ ਵੱਲੋਂ ਗੀਤਾਂ ਅਤੇ ਨਾਟਕਾਂ ਰਾਹੀਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਲੋਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ। ਉਨਾਂ ਹੋਰ ਦੱਸਿਆ ਕਿ ਪ੍ਰਦਰਸ਼ਨੀ ਦੌਰਾਨ ਵੱਖ-ਵੱਖ ਮੁਕਾਬਲੇ ਜਿਵੇਂ ਲੇਖ ਲਿਖਣ, ਪੇਂਟਿੰਗ ਅਤੇ ਪ੍ਰਸ਼ਾਨੋਤਰੀ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਵਿਭਾਗ ਵੱਲੋਂ ਇਨਾਮ ਦਿੱਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਨਿਵਾਸ਼ੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਪ੍ਰਦਰਸ਼ਨੀ ਵਿੱਚ ਆਪਣੀ ਸਮੂਲੀਅਤ ਕਰਨ ਅਤੇ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸ਼ਲ ਕਰਨ । ਇਹ ਦੋ ਰੋਜਾ ਪ੍ਰਦਰਸ਼ਨੀ ਸਵੇਰੇ 11.00 ਵਜੇ ਤੋਂ 03.00 ਵਜੇ ਚੱਲੇਗੀ।