Home ਪਰਸਾਸ਼ਨ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਯਾਤਰੀਆਂ ਦੀ ਸੁਰੱਖਿਆ ਲਈ ਪ੍ਰਬੰਧ ਮੁਕੰਮਲ:- ਏ.ਡੀ.ਜੀ.ਪੀ...

ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਯਾਤਰੀਆਂ ਦੀ ਸੁਰੱਖਿਆ ਲਈ ਪ੍ਰਬੰਧ ਮੁਕੰਮਲ:- ਏ.ਡੀ.ਜੀ.ਪੀ ਸ਼ੁਕਲਾ

45
0

ਕਿਤੇ ਵੀ ਟ੍ਰੈਫਿਕ ਨੂੰ ਬੰਦ ਨਹੀਂ ਕੀਤਾ ਗਿਆ ਕੇਵਲ ਰੈਗੂਲੇਟ ਕੀਤਾ

ਫ਼ਤਹਿਗੜ੍ਹ ਸਾਹਿਬ, 10 ਜਨਵਰੀ ( ਮੋਹਿਤ ਜੈਨ)-ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਯਾਤਰੀਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਕਿਤੇ ਵੀ ਟ੍ਰੈਫਿਕ ਨੂੰ ਬੰਦ ਨਹੀਂ ਕੀਤਾ ਗਿਆ ਕੇਵਲ ਰੈਗੂਲੇਟ ਕੀਤਾ ਗਿਆ ਹੈ। ਇਸ ਬਾਬਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਹ ਜਾਣਕਾਰੀ ਏ.ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਏ.ਡੀ.ਜੀ.ਪੀ. (ਸੁਰੱਖਿਆ) ਸੁਧਾਂਸ਼ੂ ਸ੍ਰੀਵਾਸਤਵਾ, ਆਈ. ਜੀ. ਗੁਰਿੰਦਰ ਸਿੰਘ ਢਿੱਲੋਂ, ਡੀ. ਆਈ. ਜੀ. (ਰੂਪਨਗਰ ਰੇਂਜ) ਗੁਰਪ੍ਰੀਤ ਸਿੰਘ ਭੁੱਲਰ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਵੀ ਉਹਨਾਂ ਦੇ ਨਾਲ ਸਨ। ਸ਼ੁਕਲਾ ਨੇ ਦਸਿਆ ਕਿ ਇਹ ਯਾਤਰਾ ਅੱਜ ਪੰਜਾਬ ਵਿੱਚ ਦਾਖਲ ਹੋ ਗਈ ਹੈ ਤੇ 18 ਜਨਵਰੀ ਤੱਕ ਸੂਬੇ ਦੇ 08 ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਜ਼ਿਲ੍ਹਾ ਪਠਾਨਕੋਟ ਵਿਖੇ ਸਮਾਪਤ ਹੋਵੇਗੀ। ਸੁਰੱਖਿਆ ਲਈ ਵਿਸ਼ੇਸ਼ ਮੋਬਾਈਲ ਸੁਰੱਖਿਆ ਯੂਨਿਟ ਸਥਾਪਤ ਕੀਤਾ ਗਿਆ ਹੈ, ਜਿਹੜਾ ਯਾਤਰਾ ਦੇ ਨਾਲ-ਨਾਲ ਚੱਲੇਗਾ ਤੇ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਗੱਲ ਵੀ ਯਕੀਨੀ ਬਣਾਈ ਜਾਵੇਗੀ ਕਿ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ।

LEAVE A REPLY

Please enter your comment!
Please enter your name here