ਲੁਧਿਆਣਾ, 10 ਜਨਵਰੀ ( ਬੌਬੀ ਸਹਿਜਲ ) -ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੇ ਚੇਅਰਮੈਨ ਗੁਰਮੇਲ ਸਿੰਘ ਮੈਲਡੇ ਪ੍ਧਾਨ ਹਰਬੰਸ ਸਿੰਘ ਪੰਧੇਰ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ ਮੁੱਖ ਜਥੇਬੰਦ ਸਕੱਤਰ ਰਣਜੀਤ ਸਿੰਘ ਮੁਲਾਂਪੁਰ ਦੀ ਅਗਵਾਈ ਹੇਠ ਸਾਲ 2023 ਦਾ ਕਲੰਡਰ ਜਾਰੀ ਕੀਤਾ ਗਿਆ ਅਤੇ 29 ਜਨਵਰੀ ਨੂੰ ਮਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਂੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਕਿਉਂਕਿ ਪੰਜਾਬ ਸਰਕਾਰ ਵੱਲੋਂ ਮਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਕਾਰਨ ਮਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ ਇਸ ਲਈ ਹੋਂਣ ਵਾਲ਼ੀ ਰੈਲੀ ਵਿੱਚ ਸੂਬੇ ਭਰ ਵਿਚੋਂ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਣਗੇ। ਇਸ ਸਮੇਂ ਰਣਧੀਰ ਸਿੰਘ ਪੰਜਾਬ ਰੋਡਵੇਜ਼ ਆਗੂ ਹਰਜਿੰਦਰ ਸਿੰਘ ਸੀਲੋ ਰਕੇਸ਼ ਕੁਮਾਰ ਜਸਪਾਲ ਸਿੰਘ ਆਦਿ ਹਾਜ਼ਰ ਸਨ।
