Home Punjab ਕਾਂਗਰਸ ਕਮੇਟੀ ਨੇ ਪੰਜਾਬ ‘ਚ ਹਾਰ ਲਈ ਨਵਜੋਤ ਸਿੰਘ ਸਿੱਧੂ ਤੇ ਪਰਿਵਾਰ...

ਕਾਂਗਰਸ ਕਮੇਟੀ ਨੇ ਪੰਜਾਬ ‘ਚ ਹਾਰ ਲਈ ਨਵਜੋਤ ਸਿੰਘ ਸਿੱਧੂ ਤੇ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ

96
0


ਨਵੀਂ ਦਿੱਲੀ,14 ਮਾਰਚ(ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਰਮਨਾਕ ਹਾਰ ਤੋਂ ਬਾਅਦ ਕਾਂਗਰਸ ਜੀ-23 ਦੇ ਨੇਤਾਵਾਂ ਗੁਲਾਮ ਨਬੀ ਆਜ਼ਾਦ ਅਤੇ ਅਜੈ ਮਾਕਨ ਨੇ ਕਿਹਾ ਕਿ ਪਾਰਟੀ ਹਾਈਕਮਾਂਨ ਦੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਜਾਇਜ਼ ਸੀ ਪਰ ਕਿਹਾ ਕਿ ਫੈਸਲਾ ‘ਦੇਰੀ’ ਨਾਲ ਹੋਇਆ।ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦਾ ਫੈਸਲਾ ਸਹੀ ਸੀ। ਇਸ ਦੇ ਨਾਲ ਹੀ ਪੰਜਾਬ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੈ ਮਾਕਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੋਣ ਹਾਰ ਨੂੰ ਲੈ ਕੇ ਮੀਟਿੰਗ ਦੌਰਾਨ ਆਲੋਚਨਾ ਵੀ ਕੀਤੀ।ਕਾਂਗਰਸ ਵਰਕਿੰਗ ਕਮੇਟੀ ਦੀ 4 ਘੰਟੇ ਚੱਲੀ ਮੀਟਿੰਗ ਵਿੱਚ ਪੰਜਾਬ ਚੋਣਾਂ ਵਿੱਚ ਹੋਈ ਹਾਰ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਆਜ਼ਾਦ ਨੇ ਕਿਹਾ “ਕੈਪਟਨ ਤੋਂ ਨਾ ਸਿਰਫ਼ ਪੰਜਾਬ ਦੇ ਵਿਧਾਇਕ ਦੁਖੀ ਸਨ ਸਗੋਂ ਪਾਰਟੀ ਵੀ ਉਸ ਦੇ ਵਧਦੇ ‘ਨਵਾਬੀ’ ਰਵੱਈਏ ਤੋਂ ਖੁਸ਼ ਨਹੀਂ ਸੀ।” ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਚ ਬੈਠ ਕੇ ਸਥਿਤੀ ਤੋਂ ਜਾਣੂ ਸਨ।ਸੋਨੀਆ ਗਾਂਧੀ ਨੇ ਅਮਰਿੰਦਰ ਸਿੰਘ ਦੀ ਥਾਂ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲੈਣ ਵਿੱਚ ਦੇਰੀ ਦੀ ਜ਼ਿੰਮੇਵਾਰੀ ਲਈ ਹੈ।ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਦੀ ਰਿਪੋਰਟ ਦਿੰਦੇ ਹੋਏ ਮਾਕਨ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ “ਜਦੋਂ ਪਾਰਟੀ ਚੰਨੀ ਸਰਕਾਰ ਵੇਲੇ ਬਿਜਲੀ ਬਿੱਲਾਂ ‘ਚ ਰਾਹਤ ਦੇ ਫੈਸਲੇ ‘ਤੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਸਿੱਧੂ ਦੇ ਬਿਆਨਾਂ ਨੇ ਸਰਕਾਰ ਖ਼ਿਲਾਫ਼ ਮਾਹੌਲ ਪੈਦਾ ਕੀਤਾ।ਉਨ੍ਹਾਂ ਆਪਣੀ ਰਿਪੋਰਟ ਵਿੱਚ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦੇ ਪਾਰਟੀ ਦੇ ਫੈਸਲੇ ਤੋਂ ਬਾਅਦ ਸਿੱਧੂ ਦੀ ਪਤਨੀ ਵੱਲੋਂ ਦਿੱਤੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਹੈ। ਅਜੈ ਮਾਕਨ ਨੇ ਸੀਡਬਲਯੂਸੀ ਮੈਂਬਰਾਂ ਨੂੰ ਦੱਸਿਆ ਕਿ ਕਿਵੇਂ ਸਿੱਧੂ ਦੀ ਪਤਨੀ ਨੇ ਪਾਰਟੀ ਦੇ ‘ਗਰੀਬ ਮੁੱਖ ਮੰਤਰੀ’ ਦੇ ਨਾਅਰੇ ਦੇ ਵਿਰੋਧ ਵਿੱਚ ਸਵਾਲ ਖੜ੍ਹੇ ਕੀਤੇ।ਉਨ੍ਹਾਂ ਇੱਥੋਂ ਤੱਕ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਸਿੱਧੂ ਦੀ ਬੇਟੀ ਦੇ ਬਿਆਨ ਨੇ ਵੀ ਪਾਰਟੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।ਸੀਡਬਲਿਊਸੀ ‘ਚ ਹੋਈ ਚਰਚਾ ਦੇ ਆਧਾਰ ‘ਤੇ ਇਹ ਤੈਅ ਹੈ ਕਿ ਪਾਰਟੀ ਪੰਜਾਬ ਕਾਂਗਰਸ ਪ੍ਰਧਾਨ ਖ਼ਿਲਾਫ਼ ਸਖਤ ਕਾਰਵਾਈ ਕਰ ਸਕਦੀ ਹੈ।

LEAVE A REPLY

Please enter your comment!
Please enter your name here