ਭਾਰਤ ਸਰਕਾਰ ਵਲੋਂ ਸਿੱਖਾਂ ਦੀ ਹਵਾਈ ਉਡਾਣ ਸਮੇਂ ਕਿਰਪਾਨ ਨਾਲ ਲੈ ਜਾਣ ਤੇ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ।”ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਸਿੱਖ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਏਅਰਪੋਰਟ ‘ਤੇ ਕਿਰਪਾਨ ਲੈ ਕੇ ਜਾਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਕਰਮਚਾਰੀ ਅਤੇ ਯਾਤਰੀ ਭਾਰਤੀ ਹਵਾਈ ਅੱਡਿਆਂ ‘ਤੇ ਕ੍ਰਿਪਾਨ ਲੈ ਕੇ ਜਾ ਸਕਦੇ ਹਨ। ਯਾਤਰਾ ਕਰਨ ਸਮੇਂ ਹੁਣ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਮਿਲੀ ਹੈ। ਕਰਮਚਾਰੀ ਅਤੇ ਮੁਸਾਫ਼ਰ 9 ਇੰਚ ਦੀ ਕਿਰਪਾਨ ਪਾ ਸਕਣਗੇ ਤੇ 6 ਇੰਚ ਤੋਂ ਵੱਡਾ ਬਲੇਡ ਨਹੀਂ ਹੋਣਾ ਚਾਹੀਦਾ।
ਬੀਜੇਪੀ ਆਗੂ ਮਨਿਜੰਦਰ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਲੱਗੀ ਪਾਬੰਦੀ ਹਟਾਉਣ ਦੇ ਫੈਸਲੇ ਦਾ ਧਨੰਵਾਦ ਕਰਦਾ ਤੇ ਇਹ ਵੀ ਕਿਹਾ ਕਿ ਲੋਕਾਂ ਨੂੰ ਸਵੀਧਾਨਿਕ ਹੱਕ ਮਿਲਣੇ ਚਾਹੀਦੇ ਨੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਨੇੜੇ ਆਉਣਾ ਚਾਹੁੰਦੇ ਹਨ।ਸਿਵਲ ਐਵੀਏਸ਼ਨ ਦੇ ਨੋਟੀਫ਼ਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ। ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਸਾਫ਼ ਲਿਖਿਆ ਹੈ ਕਿ ਹੁਣ ਸਿੱਖ ਕਰਮਚਾਰੀ ਆਪਣੇ ਕਕਾਰ ਅਤੇ ਕਿਰਪਾਨ ਪਹਿਨ ਕੇ ਡਿਊਟੀ ਕਰ ਸਕਦੇ ਹਨ। ਜਿਸ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ |”