Home Education ਰੋਡ ਸੇਫ਼ਟੀ ਹਫ਼ਤੇ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਕੀਤਾ ਡਰਾਈਵਰਾਂ ਨੂੰ...

ਰੋਡ ਸੇਫ਼ਟੀ ਹਫ਼ਤੇ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਕੀਤਾ ਡਰਾਈਵਰਾਂ ਨੂੰ ਜਾਗਰੂਕ

48
0

ਮੋਗਾ, 12 ਜਨਵਰੀ: (  ਅਸ਼ਵਨੀ) -ਸੀਨੀਅਰ ਕਪਤਾਨ ਪੁਲਿਸ ਮੋਗਾ  ਗੁਲਨੂਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਰੋਡ ਸੇਫਟੀ ਹਫ਼ਤੇ ਨੂੰ ਮੁੱਖ ਰੱਖਦਿਆਂ ਸ਼ੇਰ-ਏ-ਪੰਜਾਬ ਐਕਸਲ ਯੂਨੀਅਨ  ਮੋਗਾ ਦੇ ਡਰਾਈਵਰਾਂ ਨੂੰ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ,ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸੰਬੰਧੀ ਵੀ ਜਾਗਰੂਕ ਕੀਤਾ ਗਿਆ।
ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਰੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ।ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣੇ ਚਾਹੀਦੇ ਹਨ। ਉਨ੍ਹਾਂ ਡਰਾਇਵਰਾਂ ਨੂੰ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ਗਈ।
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਵਹੀਕਲਾਂ  ਉੱਪਰ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਹੋਣ ਵਾਲੇ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ  ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕੀਤਾ ਗਿਆ  ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਮਿਲਣ ਵਾਲੇ ਸਿਲੇਸ਼ੀਅਨ ਫੰਡ ਮੁਆਵਜ਼ਾ ਸਬੰਧੀ ਵੀ ਵਿਸਥਾਰ ਸਹਿਤ ਦੱਸਿਆ ਗਿਆ। ਉਨ੍ਹਾਂ ਡਰਾਇਵਰਾਂ ਨੂੰ ਦੱਸਿਆ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ,  ਪ੍ਰਧਾਨ ਗੁਰਪ੍ਰੀਤ ਸਿੰਘ ਮੀਤਾ ,ਮੀਤ ਪ੍ਰਧਾਨ ਜਸਵੀਰ ਸਿੰਘ,  ਸੈਕਟਰੀ ਜਸਵੰਤ ਸਿੰਘ ਫੌਜੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here