Home crime ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆ ਕਰਵਾਉਣਾ ਸੇਫ ਸਕੂਲ ਵਾਹਨ ਪਾਲਿਸੀ ਦਾ...

ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆ ਕਰਵਾਉਣਾ ਸੇਫ ਸਕੂਲ ਵਾਹਨ ਪਾਲਿਸੀ ਦਾ ਮੰਤਵ : ਮਹਿਮੀ

67
0

ਫ਼ਤਹਿਗੜ੍ਹ ਸਾਹਿਬ, 12 ਜਨਵਰੀ ( ਬੌਬੀ ਸਹਿਜਲ, ਧਰਮਿੰਦਰ) -ਸੇਫ ਸਕੂਲ ਵਾਹਨ ਪਾਲਿਸੀ ਦੀ ਮੁੱਖ ਮੰਤਵ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆ ਕਰਵਾਉਣਾ ਹੈ ਇਸ ਲਈ ਸਮੂਹ ਸਕੂਲ ਮੁਖੀ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਵਿੱਚ ਧੁੰਦ ਹੋਣ ਕਾਰਨ, ਸੜਕ ਦੁਰਘਟਨਾ ਦੇ ਹਾਦਸੇ ਵੱਧ ਜਾਂਦੇ ਹਨ। ਇਸ ਲਈ  ਜਿਲ਼੍ਹੇ ਵਿੱਚ ਪੈਂਦੇ ਸਕੂਲਾਂ ਦੇ ਮੁੱਖੀ ਅਤੇ ਪ੍ਰਬੰਧਕਾਂ ਵੱਲੋਂ ਸਕੂਲ ਬੱਸਾਂ ਤੇ ਖਾਸ ਤੌਰ ਤੇ ਧਿਆਨ ਦਿੱਤਾ ਜਾਵੇ ਅਤੇ ਆਪਣੀਆਂ ਬੱਸਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਦਰੁਸਤ ਕਰ ਲਿਆ ਜਾਵੇ। ਆਟੋ/ ਤਿੰਨ ਪਹੀਆ ਵਾਹਨ ਜੋ ਬੱਚਿਆਂ ਨੂੰ ਸਕੂਲ ਲੈ ਕੇ ਜਾਣ ਅਤੇ ਛੱਡਣ ਲਈ ਵਰਤੋ ਕਰਦੇ ਹਨ, ਉਹ ਓਵਰਲੋਡ ਨਾ ਹੋਣ ਅਤੇ ਰੂਲਾਂ ਅਨੁਸਾਰ ਹੋਣੇ ਚਾਹੀਦੇ ਹਨ। ਜੇਕਰ ਕੋਈ ਰੂਲਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਹਨਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।ਮਹਿਮੀ ਨੇ ਸਕੂਲ ਮੁਖੀਆਂ ਤੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਮੁੱਖ ਰੱਖਦੇ ਹੋਏ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਅਤੇ ਹਰ ਇੱਕ ਬੱਸ ਵਿੱਚ ਲੇਡੀ ਅਟੈਂਡਿਡ ਹੋਣੀ ਯਕੀਨੀ ਬਣਾਈ ਜਾਵੇ।ਉਹਨਾਂ ਨੇ ਕਿਹਾ ਕਿ ਬਾਲ ਸੁਰੱਖਿਆ ਪ੍ਰਤੀ ਜ਼ਿਲ੍ਹੇ ਦੇ ਸਮੂਹ ਸਕੂਲ ਪ੍ਰਿੰਸੀਪਲਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਤਾਂ ਜ਼ੋ ਬੱਚਿਆ ਪ੍ਰਤੀ ਹੋ ਰਹੇ ਦੁਰਵਿਵਹਾਰ ਨੂੰ ਨੱਥ ਪਾਈ ਜਾ ਸਕੇ। ਉਹਨਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਪ੍ਰਿੰਸੀਪਲਾਂ ਨੂੰ ਕਈ ਵਾਰ ਬੁਲਾ ਕੇ ਸੇਫ਼ ਸਕੂਲ ਵਾਹਨ ਪਾਲਿਸੀ ਅਤੇ ਬੱਚਿਆ ਦੀ ਸੁਰੱਖਿਆ ਸਬੰਧੀ  ਜਾਣੂ ਕਰਵਾਇਆ ਜਾ ਚੁੱਕਾ ਹੈ ਪ੍ਰੰਤੂ ਜਦੋਂ ਵੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਇਹ ਪਾਇਆ ਜਾਾਂਦਾ ਹੈ ਕਿ ਬਹੁਤੇ ਪ੍ਰਿੰਸੀਪਲ ਆਪਣਾ ਰੋਲ ਚੰਗੀ ਤਰ੍ਹਾ ਨਹੀਂ ਨਿਭਾ ਰਹੇ ਉਹਨਾਂ ਨੇ ਦੱਸਿਆ ਕਿ ਬੱਸਾਂ ਦੀ ਚੈਕਿੰਗ ਦੌਰਾਨ ਇਹ ਗੱਲ ਸਹਾਮਣੇ ਆਈ ਕਿ ਸਕੂਲ ਦੀਆ ਕੁੱਝ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ ਵੀ ਚਾਲੂ ਹਾਲਤ ਵਿੱਚ ਨਹੀਂ ਸੀ ਉਹਨਾ ਕਿਹਾ ਕਿ ਬੱਸਾਂ ਵਿੱਚ ਕੈਮਰੇ ਲੱਗੇ ਜਰੂਰ ਹਨ ਪ੍ਰੰਤੂ ਉਹ ਚਾਲੂ ਹਾਲਤ ਵਿੱਚ ਨਹੀਂ ਹਨ ਅਤੇ ਨਾ ਹੀ ਉਹਨਾ ਵਿੱਚ ਮੈਮਰੀ ਕਾਰਡ ਹੁੰਦੇ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪ੍ਰਿੰਸੀਪਲ ਬੱਚਿਆ ਪ੍ਰਤੀ ਹੋ ਰਹੀਆ ਹਿੰਸਕ ਘਟਨਾਵਾਂ ਦੇ ਬਾਵਜੂਦ ਵੀ ਬੱਚਿਆ ਦੀ ਸੁਰੱਖਿਆ ਪ੍ਰਤੀ ਸੁਚੇਤ ਨਹੀਂ ਹਨ।

ਇਸ ਮੌਕੇ ਤੇਸੁਖਪਾਲ ਸਿੰਘ ਜਿਲ੍ਹਾ ਟਰੈਫਿਕ ਇੰਚਰਾਜ ਵੱਲੋਂ ਵੀ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਾਇਰੈਕਟਰ ਨੂੰ ਚਿਤਾਵਨੀ ਦਿੱਤੀ ਕਿ ਸਕੂਲੀ ਬੱਸਾਂ ਨੂੰ ਸੇਫ ਸਕੂਲ ਵਾਹਨ ਪਲਿਸੀ ਤਹਿਤ ਮੁਕੰਮਲ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਅਨਿਲ ਕੁਮਾਰ ਕਾਊਂਸਲਰ,ਅਮਰਪ੍ਰੀਤ ਸਿੰਘ ਆਊਟਰੀਚ ਵਰਕਰ, ਵਿਕਰਮ ਮੈਗੀ,ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here