ਜਗਰਾਉਂ, 13 ਜਨਵਰੀ ( ਵਿਕਾਸ ਮਠਾੜੂ, ਮੋਹਿਤ ਜੈਨ)-ਜੀ .ਐਚ .ਜੀ . ਅਕੈਡਮੀ, ਜਗਰਾਉ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ , ਅਧਿਆਪਕ ਸਾਹਿਬਾਨ ਅਤੇ ਸਾਰੇ ਵਿਦਿਆਰਥੀਆਂ ਵੱਲੋਂ ਧੂਣੀ ਬਾਲ ਕੇ ਲੋਹੜੀ ਦੇ ਗੀਤ ਗਾਏ ਗਏ । ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੂੰਗਫਲੀ ਅਤੇ ਰਿਓੜੀਆਂ ਵੀ ਵੰਡੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਦੁੱਲਾ ਭੱਟੀ ਨੇ ਇਕ ਗਰੀਬ ਬ੍ਰਾਹਮਣ ਦੀ ਮਦਦ ਕੀਤੀ ਅਤੇ ਉਸ ਦੀਆਂ ਧੀਆਂ ਦਾ ਵਿਆਹ ਰਚਾਇਆ ।ਇਸ ਦੇ ਨਾਲ ਹੀ ਉਹਨਾਂ ਨੇ ਅੱਜ ਦੇ ਸਮੇਂ ਵਿੱਚ ਲੜਕੀਆਂ ਦੀ ਹਰ ਖੇਤਰ ਲੜਕੀਆਂ ਨਾਲ ਸਮਾਨਤਾ ਦੱਸਦੇ ਹੋਏ ਕੁੜੀਆਂ ਦੀ ਵੀ ਲੋਹੜੀ ਮਨਾਉਣ ਲਈ ਪ੍ਰੇਰਿਤ ਕੀਤਾ।ਅਖੀਰ ਵਿੱਚ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਬਲਜੀਤ ਸਿੰਘ ਮੱਲੀ ਵੱਲੋਂ ਵੀ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ ।
