Home ਪਰਸਾਸ਼ਨ “ਲੋਹੜੀ ਦੇ ਪਵਿੱਤਰ ਤਿਉਹਾਰ ਤੇ ਨਗਰ ਕੌਂਸਲ ਕਰਮਚਾਰੀਆਂ ਵਲੋਂ “ਮੇਰਾ ਸ਼ਹਿਰ-ਮੇਰਾ ਮਾਨ”...

“ਲੋਹੜੀ ਦੇ ਪਵਿੱਤਰ ਤਿਉਹਾਰ ਤੇ ਨਗਰ ਕੌਂਸਲ ਕਰਮਚਾਰੀਆਂ ਵਲੋਂ “ਮੇਰਾ ਸ਼ਹਿਰ-ਮੇਰਾ ਮਾਨ” ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪ੍ਰਣ ਲਿਆ”

67
0


ਜਗਰਾਉਂ, 13 ਜਨਵਰੀ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) -ਪੰਜਾਬ ਸਰਕਾਰ ਵਲੋਂ ਚਲਾਈ ਗਈ “ਮੇਰਾ ਸ਼ਹਿਰ-ਮੇਰਾ ਮਾਣ” ਮੁਹਿੰਮ ਤਹਿਤ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰ ਪਾਲ ਅਤੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਬਾਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਹੜੀ ਦੇ ਪਵਿੱਤਰ ਤਿਉਹਾਰ ਤੇ ਨਗਰ ਕੌਂਸਲ ਜਗਰਾਉਂ ਦੇ ਸਮੂਹ ਕਰਮਚਾਰੀਆਂ ਵਲੋਂ ਇੱਕਠੇ ਹੋ ਕੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰਣ ਲਿਆ ਗਿਆ ਅਤੇ ਦਫਤਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਬਾਘਾ ਵਲੋਂ ਸਾਰੇ ਸਟਾਫ, ਖਾਸ ਕਰਕੇ ਸਫਾਈ ਯੋਧਿਆਂ ਸੀਵਰਮੈਨਾਂ ਅਤੇ ਸਫਾਈ ਸੇਵਕਾਂ ਅਤੇ ਸਾਰੇ ਸ਼ਹਿਰ ਵਾਸੀਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਕਾਰਜ ਸਾਧਕ ਅਫਸਰ ਵਲੋਂ ਸਾਰੇ ਸੀਵਰਮੈਨਾਂ ਅਤੇ ਸਫਾਈ ਸੇਵਕਾਂ ਵਲੋਂ ਸ਼ਹਿਰ ਅੰਦਰ ਨਿਰੰਤਰ ਕੀਤੇ ਜਾ ਰਹੇ ਸਫਾਈ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਉਹਨਾਂ ਵਲੋਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਕੌਂਸਲ ਦਾ ਸਹਿਯੋਗ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ। ਉਹਨਾਂ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਦੇਣ ਦੀ ਬੇਨਤੀ ਵੀ ਕੀਤੀ ਗਈ।ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਤੇ ਸਟਰੀਟ ਲਾਈਟ ਰਿਪੇਅਰ ਦਾ ਕੰਮ ਵੀ ਕੀਤਾ ਗਿਆ। ਇਸ ਮੌਕੇ ਤੇ ਉਕਤ ਤੋਂ ਇਲਾਵਾ ਸ੍ਰੀਮਤੀ ਸ਼ਿਖਾ ਬਿਲਡਿੰਗ ਇੰਸਪੈਕਟਰ, ਅਭੈ ਜੋਸ਼ੀ ਲੇਖਾਕਾਰ, ਦਵਿੰਦਰ ਸਿੰਘ ਜੂਨੀਅਰ ਸਹਾਇਕ, ਸ੍ਰੀਮਤੀ ਨਵਜੀਤ ਕੌਰ ਕਲਰਕ, ਅਮਰਪਾਲ ਸਿੰਘ ਕਲਰਕ, ਤਾਰਕ ਕਲਰਕ, ਹਰਦੀਪ ਢੋਲਣ, ਬੇਅੰਤ ਸਿੰਘ, ਸ੍ਰੀਮਤੀ ਸੀਮਾ ਸੀ.ਐਫ., ਅਰੁਣ ਕੁਮਾਰ, ਸ਼ਾਮ ਲਾਲ, ਰਾਜ ਕੁਮਾਰ, ਸਤੀਸ਼ ਕੁਮਾਰ, ਬ੍ਰਹਮਪਾਲ, ਸੰਤ ਰਾਮ, ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ ਗਰਚਾ, ਮੁਨੀਸ਼ ਕੁਮਾਰ, ਗੁਰਜੰਟ ਸਿੰਘ, ਨਰਿੰਦਰ ਕੁਮਾਰ, ਗੁਰਮੀਤ ਸਿੰਘ, ਮੁਕੇਸ਼ ਕੁਮਾਰ, ਵਿੱਕੀ, ਰਵੀ ਰੰਜਨ, ਵਿਸ਼ਾਲ ਟੰਡਨ, ਧਰਮਵੀਰ ਸਿੰਘ, ਪਰਮਜੀਤ ਸਿੰਘ, ਤੀਰਥ ਸਿੰਘ, ਅਮਨਦੀਪ ਸਿੰਘ, ਮੰਗਲ ਸਿੰਘ, ਬਲਵਿੰਦਰ ਸਿੰਘ ਗੋਪੀ, ਜਸਪ੍ਰੀਤ ਸਿੰਘ ਵਿੱਕੀ, ਡਿੰਪਲ, ਸੰਦੀਪ, ਰਾਜੇਸ਼ ਕੁਮਾਰ, ਸੰਜੇ ਕੁਮਾਰ, ਗੁਰਇਕਬਾਲ ਸਿੰਘ ਢਿੱਲੋਂ, ਬਲਵੀਰ ਸਿੰਘ, ਗੁਰਸੇਵਕ ਸਿੰਘ, ਸੋਨੂੰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here